70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਟੇਬਲ ਟੈਨਿਸ) ਲੜਕੀਆਂ ’ਚ ਅੰਮ੍ਰਿਤਸਰ ਰਿਹਾ ਜੇਤੂ
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਜਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਤ ਸਿੰਘ ਦੀ ਅਗਵਾਈ ਹੇਠ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਟੇਬਲ ਟੈਨਿਸ ਅੰਡਰ-17 ਸਾਲ ਲੜਕੀਆਂ) ਸਫਲਤਾ ਪੂਰਵਕ ਸਮਾਪਤ ਹੋ ਗਈਆਂ, ਜਿਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਜੇਤੂ ਰਹੀ ਜਦਕਿ ਪਟਿਆਲਾ ਨੇ ਦੂਜਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਤੀਸਰਾ ਤੇ ਲੁਧਿਆਣਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਤੇ ਡਾਕਟਰ ਅਮਿਤ ਥੱਮਣ ਵਲੋਂ ਸਾਂਝੇ ਤੌਰ ‘ਤੇ ਇਨਾਮ ਦਿੱਤੇ ਗਏ।
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਜਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਤ ਸਿੰਘ ਦੀ ਅਗਵਾਈ ਹੇਠ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਟੇਬਲ ਟੈਨਿਸ ਅੰਡਰ-17 ਸਾਲ ਲੜਕੀਆਂ) ਸਫਲਤਾ ਪੂਰਵਕ ਸਮਾਪਤ ਹੋ ਗਈਆਂ, ਜਿਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਜੇਤੂ ਰਹੀ ਜਦਕਿ ਪਟਿਆਲਾ ਨੇ ਦੂਜਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਤੀਸਰਾ ਤੇ ਲੁਧਿਆਣਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਤੇ ਡਾਕਟਰ ਅਮਿਤ ਥੱਮਣ ਵਲੋਂ ਸਾਂਝੇ ਤੌਰ ‘ਤੇ ਇਨਾਮ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਵਲੋਂ ਜੇਤੂ ਟੀਮਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਭਵਿੱਖ ’ਚ ਹੋਰ ਵਧੀਆ ਕਾਰਗੁਜ਼ਾਰੀ ਦੀ ਕਾਮਨਾ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਵਲੋਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਨੂੰ ਸਫਲ ਬਣਾਉਣ ਲਈ ਗੜ੍ਹਦੀਵਾਲਾ ਸ਼ਹਿਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਤੇ ਮੁਖੀ ਸਾਹਿਬਾਨ, ਸਮੂਹ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਕੋਚ ਸਾਹਿਬਾਨ, ਰੈਫ਼ਰੀਆਂ, ਖਿਡਾਰੀਆਂ ਤੇ ਸਕੂਲਾਂ ਦੇ ਸਮੂਹ ਸਟਾਫ਼ ਵਲੋਂ ਦਿੱਤੇ ਗਏ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਹੈਪੀ ਸਹੋਤਾ, ਡੀ. ਪੀ. ਈ. ਚੈਂਚਲ ਸਿੰਘ, ਡੀ. ਪੀ. ਈ. ਹਰਦੀਪ ਸਿੰਘ, ਸੁਨੀਲ ਚੌਹਾਨ, ਹਰਦੀਪ ਸਿੰਘ, ਲੈਕਚਰਾਰ ਹਰਵਿੰਦਰ ਸਿੰਘ, ਲੈਕਚਰਾਰ ਵਿਕਾਸ ਮਹਾਜਨ (ਜ਼ਿਲ੍ਹਾ ਕਨਵੀਨਰ), ਲੈਕਚਰਾਰ ਨਰਿੰਦਰ ਸਿੰਘ (ਜ਼ਿਲ੍ਹਾ ਸਹਾਇਕ ਕਨਵੀਨਰ), ਡੀ. ਪੀ. ਈ. ਮਨਿੰਦਰ ਸਿੰਘ, ਡੀ. ਪੀ. ਈ. ਗੁਰਪਾਲ ਸਿੰਘ, ਡੀ. ਪੀ. ਈ. ਵਿਪਨ ਕੁਮਾਰ, ਡੀ. ਪੀ. ਈ. ਜਸਵਿੰਦਰ ਸਿੰਘ, ਲੈਕਚਰਾਰ ਸਰਬਜੀਤ ਸਿੰਘ, ਡੀ. ਪੀ. ਈ. ਅੰਕਰ, ਚਾਰੂ ਛਾਬੜਾ, ਸੁਨੀਲ ਕੁਮਾਰ, ਗੁਰਜੀਤ ਸਿੰਘ ਆਦਿ ਸਮੇਤ ਪੰਜਾਬ ਭਰ ਤੋਂ ਆਏ ਰੈਫ਼ਰੀ ਤੇ ਕੋਚ ਹਾਜ਼ਰ ਸਨ।