ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵਿੱਤ ਕਮੇਟੀ ਦੇ ਮੈਂਬਰ
ਨਿਯੁਕਤ ਹੋਣ ’ਤੇ ਚੇਅਰਮੈਨ ਰਵਿੰਦਰ ਸਿੰਘ ਚੱਕ ਦਾ ਸਨਮਾਨ
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੀ ਵਿੱਤ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੀ ਵਿੱਤ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਯੂਨੀਵਰਸਿਟੀ ਵਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੀ ਇਹ ਨਿਯੁਕਤੀ 1 ਅਪ੍ਰੈਲ 2026 ਤੋਂ 31 ਮਾਰਚ 2028 ਤੱਕ ਕੀਤੀ ਗਈ ਹੈ। ਇਸ ਮਾਣਮੱਤੀ ਉਪਲਬਧੀ ’ਤੇ ਦਸਮੇਸ਼ ਗਰਲਜ਼ ਕਾਲਜ ਵਲੋਂ ਸ. ਰਵਿੰਦਰ ਸਿੰਘ ਚੱਕ ਦਾ ਵਿਸ਼ੇਸ਼ ਸਨਮਾਨ ਕੀਤਾ। ਕਾਲਜ ਪ੍ਰਬੰਧਨ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਸ. ਯੁੱਗਪਾਲ ਸਿੰਘ ਹੈਪੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਰਵਿੰਦਰ ਸਿੰਘ ਚੱਕ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ. ਰਵਿੰਦਰ ਸਿੰਘ ਚੱਕ ਲੰਮੇ ਸਮੇਂ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਰਵਿੰਦਰ ਸਿੰਘ ਚੱਕ ਨੂੰ ਯੂਨੀਵਰਸਿਟੀ ਦੀ ਵਿੱਤ ਕਮੇਟੀ ਵਿਚ ਮੈਂਬਰ ਵਜੋਂ ਮਿਲੀ ਜ਼ਿੰਮੇਵਾਰੀ ਸੰਸਥਾ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਕਿਹਾ ਕਿ ਸ. ਰਵਿੰਦਰ ਸਿੰਘ ਚੱਕ ਦੀ ਇਹ ਨਿਯੁਕਤੀ ਸਮੁੱਚੀ ਸੰਸਥਾ ਲਈ ਮਾਣ ਤੇ ਖ਼ੁਸ਼ੀ ਦਾ ਮੌਕਾ ਹੈ। ਇਸ ਮੌਕੇ ਜਥੇਦਾਰ ਭਾਈ ਕੁਲਦੀਪ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਸੀਪਲ ਮਨਪ੍ਰੀਤ ਕੌਰ ਸਮੇਤ ਸਮੂਹ ਕਾਲਜ ਸਟਾਫ਼ ਹਾਜ਼ਰ ਸੀ। ਆਪਣੀ ਨਿਯੁਕਤੀ ’ਤੇ ਧੰਨਵਾਦ ਪ੍ਰਗਟ ਕਰਦਿਆਂ ਚੇਅਰਮੈਨ ਸ. ਰਵਿੰਦਰ ਸਿੰਘ ‘ਚੱਕ’ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਤੇ ਪੂਰੀ ਭਾਵਨਾ ਨਾਲ ਨਿਭਾਉਣਗੇ।