ਸੰਗਤਾਂ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸ਼ਾਮਚੁਰਾਸੀ ’ਚ ਭਰਵਾਂ ਸਵਾਗਤ
ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੇ ਦਿਹਾੜੇ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਕਸਬਾ ਸ਼ਾਮਚੁਰਾਸੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਪ੍ਰਮੁੱਖ ਥਾਵਾਂ ’ਤੇ ਸੰਗਤਾਂ ਵਲੋਂ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਉਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੇ ਦਿਹਾੜੇ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਕਸਬਾ ਸ਼ਾਮਚੁਰਾਸੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਪ੍ਰਮੁੱਖ ਥਾਵਾਂ ’ਤੇ ਸੰਗਤਾਂ ਵਲੋਂ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਉਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦੇ ਸਿਧਾਂਤ ਰਾਹੀਂ ਧਾਰਮਿਕ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ, ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ਵਿਚ ਸਿੱਖੀ ਸਿਧਾਂਤਾਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਖ਼ਾਲਸਾ ਮੀਰੀ-ਪੀਰੀ ਮਾਰਚ ਦਾ ਵੱਖ ਵੱਖ ਪਿੰਡਾਂ ’ਚ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ. ਸੀ. ਮੈਂਬਰ ਅਮਰੀਕ ਸਿੰਘ ਭਾਗੋਵਾਲ, ਜਥੇਦਾਰ ਗੁਰਮੇਲ ਸਿੰਘ ਮੁੰਡੀਆਂ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਇੰਦਰਜੀਤ ਸਿੰਘ ਗੋਲਡੀ, ਕੁਲਜੀਤ ਸਿੰਘ ਗੋਲਡੀ, ਜਸਵੀਰ ਸਿੰਘ ਅਧਿਕਾਰਾ, ਜਸਵੀਰ ਸਿੰਘ ਚੱਕਰਾਜੂ ਸਿੰਘ, ਰਣਧੀਰ ਸਿੰਘ ਕਡਿਆਣਾ, ਕੁਲਦੀਪ ਸਿੰਘ ਢੱਡੇ, ਸਮਾਜ ਸੇਵਕ ਪਰਮਜੀਤ ਸਿੰਘ ਸਹੋਤਾ, ਗੁਰਜੀਤ ਸਿੰਘ ਨੀਲਾ ਨਲੋਆ, ਭਗਵੰਤ ਸਿੰਘ ਧੰਗੇੜਾ, ਸਰਬਜੀਤ ਸਿੰਘ, ਸੁਖਵੀਰ ਸਿੰਘ ਸਕੱਤਰ, ਉਪਕਾਰ ਸਿੰਘ ਭੱਕਲਾਂ, ਕਸ਼ਮੀਰ ਸਿੰਘ ਗੀਗਨਵਾਲ, ਬਾਬਾ ਧਰਮ ਸਿੰਘ ਰਾੜਾ ਸਾਹਿਬ, ਰੁਪਿੰਦਰ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਗਿੱਲ ਮੈਨੇਜਰ, ਗੁਰਪ੍ਰੀਤ ਸਿੰਘ ਸੋਨੂੰ, ਇੰਦਰਪਾਲ ਸਿੰਘ ਪਾਲ ਵੀ ਸ਼ਾਮਿਲ ਹੋਏ।