20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਲਕਾ ਹੁਸ਼ਿਆਰਪੁਰ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐੱਸ. ਸੀ. ਵਿੰਗ ਦੀ ਨਵੀਂ ਟੀਮ ਦਾ ਐਲਾਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਪਾਰਟੀ ਦੇ ਸੰਗਠਨਾਤਮਕ ਕੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਅਨੁਸੂਚਿਤ ਜਾਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ (ਬ) ਸੰਜੀਵ ਤਲਵਾੜ ਨਾਲ ਵਿਚਾਰ-ਵਟਾਂਦਰਾ ਕਰਕੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਆਗੂਆਂ ਨੂੰ ਜ਼ਿਲ੍ਹਾ ਸੰਗਠਨ ਵਿਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸ ਸੰਬੰਧੀ ਪ੍ਰੇਮ ਸਿੰਘ ਪਿਪਲਾਵਾਲਾਂ ਨੇ ਦੱਸਿਆ ਕਿ ਧਰਮਿੰਦਰ ਪਾਲ ਅਸਲਾਮਾਬਾਦ, ਜਸਵੰਤ ਸਿੰਘ ਦਸਮੇਸ਼ ਨਗਰ ਤੇ ਵੇਦ ਰਾਜ ਆਦੀਆ ਮਾਡਲ ਕਾਲੋਨੀ ਨੂੰ ਜ਼ਿਲ੍ਹਾ ਟੀਮ ਵਿਚ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 21-09-2026
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਪਾਰਟੀ ਦੇ ਸੰਗਠਨਾਤਮਕ ਕੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਅਨੁਸੂਚਿਤ ਜਾਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ (ਬ) ਸੰਜੀਵ ਤਲਵਾੜ ਨਾਲ ਵਿਚਾਰ-ਵਟਾਂਦਰਾ ਕਰਕੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਆਗੂਆਂ ਨੂੰ ਜ਼ਿਲ੍ਹਾ ਸੰਗਠਨ ਵਿਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸ ਸੰਬੰਧੀ ਪ੍ਰੇਮ ਸਿੰਘ ਪਿਪਲਾਵਾਲਾਂ ਨੇ ਦੱਸਿਆ ਕਿ ਧਰਮਿੰਦਰ ਪਾਲ ਅਸਲਾਮਾਬਾਦ, ਜਸਵੰਤ ਸਿੰਘ ਦਸਮੇਸ਼ ਨਗਰ ਤੇ ਵੇਦ ਰਾਜ ਆਦੀਆ ਮਾਡਲ ਕਾਲੋਨੀ ਨੂੰ ਜ਼ਿਲ੍ਹਾ ਟੀਮ ਵਿਚ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਮਦਨ ਲਾਲ ਲੋਈ ਤੇ ਸੋਢੀ ਸਿੰਘ ਕੀਰਤੀ ਨਗਰ ਨੂੰ ਮੀਤ ਪ੍ਰਧਾਨ, ਜਦਕਿ ਮੱਖਣ ਸਿੰਘ ਦਸਮੇਸ਼ ਨਗਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵੋਕੇਟ ਨਿਰਵੈਰ ਸਿੱਧੂ ਬਲਬੀਰ ਕਾਲੋਨੀ, ਰਾਕੇਸ਼ ਕੁਮਾਰ ਫ਼ਤਿਹਗੜ੍ਹ, ਰਾਜਿੰਦਰ ਸਿੰਘ ਰੂਪ ਨਗਰ, ਸੰਜੀਵ ਕੁਮਾਰ ਨਰਾਇਣ ਨਗਰ ਅਤੇ ਹਰਭਜਨ ਸਿੰਘ ਕੀਰਤੀ ਨਗਰ ਨੂੰ ਜ਼ਿਲ੍ਹਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਸੰਜੀਵ ਥਾਪਰ ਨੂੰ ਸਰਕਲ ਹੁਸ਼ਿਆਰਪੁਰ ਸ਼ਹਿਰੀ ਤੇ ਯੋਧ ਸਿੰਘ ਨੂੰ ਸਰਕਲ ਦਿਹਾਤੀ ਅਨੁਸੂਚਿਤ ਜਾਤੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਪ੍ਰੇਮ ਸਿੰਘ ਨੇ ਕਿਹਾ ਕਿ ਬਾਕੀ ਵਿਧਾਨ ਸਭਾ ਹਲਕਿਆਂ ਵਿਚ ਵੀ ਸ਼ਹਿਰੀ ਸੰਗਠਨਾਂ ਦੀਆਂ ਨਿਯੁਕਤੀਆਂ ਜਲਦ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਕਰਮਜੀਤ ਸਿੰਘ ਕਲਸੀ, ਭੁਪਿੰਦਰ ਸਿੰਘ ਮਹਿੰਦੀਪੁਰ, ਮੱਖਣ ਸਿੰਘ ਅਤੇ ਸੰਜੀਵ ਥਾਪਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਮੇਅਰ ਪ੍ਰਵੀਨ ਸੈਣੀ ਅਗਲੀ ਖ਼ਬਰ ਸੜਕ ਕਿਨਾਰੇ ਖੜ੍ਹੇ ਟਿੱਪਰ ਪਿੱਛੇ ਟਿੱਪਰ ਟਕਰਾਇਆ, ਚਾਲਕ ਜ਼ਖ਼ਮੀ
Ad Position 24