ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਮੇਅਰ ਪ੍ਰਵੀਨ ਸੈਣੀ
ਹੁਸ਼ਿਆਰਪੁਰ ਨਗਰ ਨਿਗਮ ਦੀ ਮੇਅਰ ਪ੍ਰਵੀਨ ਸੈਣੀ ਨੇ ਕਿਹਾ ਕਿ ਸ਼ਹਿਰ ’ਚ ਦੁਕਾਨਦਾਰਾਂ ਵਲੋਂ ਫੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਿਗਮ ਅਧਿਕਾਰੀਆਂ ਵਲੋਂ ਲਗਾਤਾਰ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਸਾਮਾਨ ਵੀ ਜ਼ਬਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸ਼ਹਿਰ ਦਾ ਦੌਰਾ ਕਰਨਗੇ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਅਜੀਤ ਡੈਸਕ
21-09-2026