20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਆਯੁਸ਼ ਮੈਡੀਕਲ ਕੈਂਪ ਅੱਜ

ਘੋਗਰਾ, 20 ਸਤੰਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 21-09-2026
ਘੋਗਰਾ, 20 ਸਤੰਬਰ (ਆਰ. ਐੱਸ. ਸਲਾਰੀਆ)-ਡਾਇਰੈਕਟਰ ਆਯੁਰਵੈਦਿਕ ਪੰਜਾਬ ਰਮਨ ਖੰਨਾ, ਡਾਇਰੈਕਟਰ ਹੋਮਿਓਪੈਥਿਕ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਹਲੇੜ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ 21 ਸਤੰਬਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਕੈਂਪ ਬਾਰੇ ਡਾ. ਬਰਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਹਰ ਪ੍ਰਕਾਰ ਦੀ ਜਨਰਲ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ ਪੇਟ ਦੇ ਰੋਗ, ਸ਼ੂਗਰ ਦੀ ਬਿਮਾਰੀ, ਬੀ. ਪੀ., ਚਮੜੀ ਦੇ ਰੋਗ, ਜੋੜਾਂ ਦੇ ਰੋਗ ਦੀ ਜਾਂਚ ਕੀਤੀ ਜਾਵੇਗੀ। ਵੱਖ-ਵੱਖ ਰੋਗਾਂ ਦੀ ਜਾਂਚ ਆਯੁਰਵੈਦਿਕ ਤੇ ਹੋਮਿਓਪੈਥਿਕ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਕੈਂਪ ’ਚ ਸ਼ੂਗਰ ਟੈੱਸਟ ਅਤੇ ਬੀ. ਪੀ. ਮੁਫ਼ਤ ਚੈੱਕ ਕੀਤਾ ਜਾਵੇਗਾ ਅਤੇ ਰੋਗਾਂ ਦੀ ਜਾਂਚ ਤੋਂ ਬਾਅਦ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਪੁਰਾਣਾ ਗਾਲੋਵਾਲ ਨੂੰ ਦਿੱਤਾ ਦੋ ਲੱਖ ਦਾ ਚੈੱਕ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ
Ad Position 24