20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਿਧਾਇਕ ਘੁੰਮਣ ਨੇ ਪਿੰਡ ਪੁਰਾਣਾ ਗਾਲੋਵਾਲ ਨੂੰ ਦਿੱਤਾ ਦੋ ਲੱਖ ਦਾ ਚੈੱਕ

ਦਸੂਹਾ, 20 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੁਰਾਣਾ ਗਲੋਵਾਲ ਵਿਖੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਦਸੂਹਾ, 20 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੁਰਾਣਾ ਗਲੋਵਾਲ ਵਿਖੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮਲਟੀ ਖੇਡ ਪਾਰਕਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਗੋਂ ਵੀ ਪਿੰਡਾਂ ਦਾ ਵਿਕਾਸ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਜਸਵਿੰਦਰ ਕੌਰ, ਸੁਖਵਿੰਦਰ ਸਿੰਘ ਸੁੱਖੀ, ਹਰਵਿੰਦਰ ਸਿੰਘ, ਰੇਨੂ, ਤਰਸੇਮ ਸਿੰਘ, ਰਾਜਵੀਰ ਕੌਰ, ਜਸਪਾਲ ਸਿੰਘ, ਹਰੀ ਕ੍ਰਿਸ਼ਨ, ਮਾਰਕੀਟ ਕਮੇਟੀ ਚੇਅਰਮੈਨ ਕੇ. ਪੀ. ਸੰਧੂ ਤੋਂ ਇਲਾਵਾ ਵੱਡੀ ਗਿਣਤੀ ’ਚ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਪ੍ਰਿੰਸ ਚੌਧਰੀ ਤੇ ਜਸਪਾਲ ਸਿੰਘ ਜ਼ਿਲ੍ਹਾ ਪੱਧਰੀ ਸਮਾਗਮ ’ਚ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਅਗਲੀ ਖ਼ਬਰ ਆਯੁਸ਼ ਮੈਡੀਕਲ ਕੈਂਪ ਅੱਜ
Ad Position 24