ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ।
ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਯੂਥ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ
ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ ਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਬਿਹਤਰੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼ੁਭਮ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਮਿਸ਼ਨ 2027 ਫ਼ਤਿਹ ਕਰਨ ਲਈ ਹੁਣ ਤੋਂ ਹੀ ਕਮਰਕੱਸ ਲੈਣੀ ਚਾਹੀਦੀ ਹੈ।
ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ ਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਬਿਹਤਰੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼ੁਭਮ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਮਿਸ਼ਨ 2027 ਫ਼ਤਿਹ ਕਰਨ ਲਈ ਹੁਣ ਤੋਂ ਹੀ ਕਮਰਕੱਸ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਜਿੱਤ ਲਈ ਯੂਥ ਕਾਂਗਰਸ ਦੀ ਅਹਿਮ ਭੂਮਿਕਾ ਹੋਵੇਗੀ ਜਿਸ ਦੇ ਚੱਲਦਿਆਂ ਸਮੁੱਚੇ ਯੂਥ ਨੂੰ ਹੁਣ ਤੋਂ ਹੀ ਸਰਗਰਮ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ਤੇ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।