ਮੋਟਰਸਾਈਕਲਾਂ ਦੀ ਟੱਕਰ ’ਚ ਦੋ ਜ਼ਖ਼ਮੀ
ਐਮਾ ਮਾਂਗਟ, 21 ਸਤੰਬਰ (ਗੁਰਾਇਆ)-ਬੀਤੀ ਸ਼ਾਮ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ-ਮਾਰਗ ਨਜ਼ਦੀਕ ਪੈਂਦੇ ਦਸਮੇਸ਼ ਗਰਲਜ਼ ਕਾਲਜ ਦੇ ਕੋਲ ਦੋ ਮੋਟਰਸਾਈਕਲ ਆਪਸ ਵਿਚ ਟਕਰਾ ਜਾਣ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਗੱਡੀ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਇਕ ਵਿਅਕਤੀ ਜਿਨ੍ਹਾਂ ਨੂੰ ਸਵਾਮੀ ਪ੍ਰੇਮਾਨੰਦ ਹਸਪਤਾਲ ਵਿਚ ਦਾਖਲ ਕਰਾਇਆ ਤੇ ਦੂਸਰੇ ਵਿਅਕਤੀ ਸਰਕਾਰੀ ਹਸਪਤਾਲ ਮੁਕੇਰੀਆਂ ’ਚ ਦਾਖਲ ਕਰਵਾਇਆ।
ਸ
ਸਵਾਮੀ ਪ੍ਰੇਮਾਨੰਦ ਹਸਪਤਾਲ ਵਿਖੇ ਦਾਖਲ ਸੁਖਵਿੰਦਰ ਸਿੰਘ ਜ਼ੇਰੇ ਇਲਾਜ। ਤਸਵੀਰ : ਗੁਰਾਇਆ
22-09-2026
ਐਮਾ ਮਾਂਗਟ, 21 ਸਤੰਬਰ (ਗੁਰਾਇਆ)-ਬੀਤੀ ਸ਼ਾਮ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ-ਮਾਰਗ ਨਜ਼ਦੀਕ ਪੈਂਦੇ ਦਸਮੇਸ਼ ਗਰਲਜ਼ ਕਾਲਜ ਦੇ ਕੋਲ ਦੋ ਮੋਟਰਸਾਈਕਲ ਆਪਸ ਵਿਚ ਟਕਰਾ ਜਾਣ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਗੱਡੀ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਇਕ ਵਿਅਕਤੀ ਜਿਨ੍ਹਾਂ ਨੂੰ ਸਵਾਮੀ ਪ੍ਰੇਮਾਨੰਦ ਹਸਪਤਾਲ ਵਿਚ ਦਾਖਲ ਕਰਾਇਆ ਤੇ ਦੂਸਰੇ ਵਿਅਕਤੀ ਸਰਕਾਰੀ ਹਸਪਤਾਲ ਮੁਕੇਰੀਆਂ ’ਚ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰ ਘ ਵਾਸੀ ਪਿੰਡ ਕਾਲਾ ਮੰਝ ਜੋ ਕਿ ਰਿੰਪਾ ਏਜੰਸੀ ਵਿਚ ਕੰਮ ਕਰਦਾ ਸੀ ਛੁੱਟੀ ਹੋਣ ’ਤੇ ਜਦੋਂ ਉਹ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅੱਗੋਂ ਆ ਰਹੇ ਇਕ ਹੋਰ ਮੋਟਰਸਾਈਕਲ ਦੇ ਨਾਲ ਇਸ ਵਿਅਕਤੀ ਦੀ ਟੱਕਰ ਹੋ ਗਈ। ਹਾਦਸੇ ਵਿਚ ਦੋਵੇਂ ਹੀ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਕ ਤਾਂ ਸਵਾਮੀ ਪ੍ਰੇਮਾਨੰਦ ਹਸਪਤਾਲ ’ਚ ਦਾਖਲ ਕਰਾਇਆ ਅਤੇ ਦੂਸਰੇ ਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਗਿਆ। ਇਕ ਦੀ ਪਹਿਚਾਣ ਨਹੀਂ ਹੋ ਸਕੀ। ਸੁਖਵਿੰਦਰ ਸਿੰਘ ਦੇ ਜ਼ਿਆਦਾ ਸੱਟਾਂ ਹੋਣ ਕਰਕੇ ਉਸ ਨੂੰ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ।