22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਟਾਂਡਾ ਤੋਂ ਅਗਲੇ ਪੜਾਅ ਲਈ ਹੋਈ ਆਰੰਭਤਾ

ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)-ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ’ਚ ਰਵਾਨਾ ਹੋਇਆ। ਇਸ ਖ਼ਾਲਸਾ ਮਾਰਚ ਦੇ ਸਵਾਗਤ ਲਈ ਜਿੱਥੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਵਿਸ਼ਾਲ ਪ੍ਰਬੰਧ ਕੀਤੇ ਗਏ ਉਥੇ ਇਸ ਮੌਕੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ, ਜਿਸ ਦੌਰਾਨ ਵੱਡੀ ਗਿਣਤੀ ’ਚ ਜਿਥੇ ਸੰਤ ਮਹਾਂਪੁਰਸ਼ ਪੁੱਜੇ ਉਥੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦੇ ਪੜਾਅ ਉਪਰੰਤ ਹੋਈ ਆਰੰਭਤਾ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪੁੱਜੇ।

Ad Position 21
No active advertisement
ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਮੌਕੇ ਹਾਜ਼ਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸੰਤ ਬਾਬਾ ਗੁਰਦਿਆਲ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਸ਼ਖ਼ਸੀਅਤਾਂ। ਤਸਵੀਰਾਂ : ਦੀਪਕ ਬਹਿਲ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਦੌਰਾਨ ਪੀੜਤ ਸੁਨੀਲ ਲਤਾ ਆਪਣੇ ਪਰਿਵਾਰਕ ਮੈਂਬਰਾਂ ਨਾਲ। 22-09-2026
ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)-ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ’ਚ ਰਵਾਨਾ ਹੋਇਆ। ਇਸ ਖ਼ਾਲਸਾ ਮਾਰਚ ਦੇ ਸਵਾਗਤ ਲਈ ਜਿੱਥੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਵਿਸ਼ਾਲ ਪ੍ਰਬੰਧ ਕੀਤੇ ਗਏ ਉਥੇ ਇਸ ਮੌਕੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ, ਜਿਸ ਦੌਰਾਨ ਵੱਡੀ ਗਿਣਤੀ ’ਚ ਜਿਥੇ ਸੰਤ ਮਹਾਂਪੁਰਸ਼ ਪੁੱਜੇ ਉਥੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦੇ ਪੜਾਅ ਉਪਰੰਤ ਹੋਈ ਆਰੰਭਤਾ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪੁੱਜੇ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤ ਨਾਲ ਇਸ ਖਾਲਸਾ ਮਾਰਚ ਲਈ ਸੰਗਤਾਂ ਵਿਚ ਜਿਥੇ ਉਤਸ਼ਾਹ ਹੈ ਉਥੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਤ ਗੁਰਦਿਆਲ ਸਿੰਘ ਹੁਰਾਂ ਨੇ ਆਪਣਾ ਸਾਰਾ ਜੀਵਨ ਲਗਾਇਆ। ਦੇਸ਼ਾਂ-ਵਿਦੇਸ਼ਾਂ ਵਿਚ ਹਜ਼ਾਰਾਂ ਸਿੱਖ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਐਲਾਨ ਕੀਤਾ ਕਿ ਜੋ ਸੰਤ ਬਾਬਾ ਗੁਰਦਿਆਲ ਸਿੰਘ ਦੇ ਮਹਾਨ ਉਪਰਾਲੇ ਸਦਕਾ ਸਿੱਖੀ ਸਿਧਾਂਤ ਦੇ ਪ੍ਰਤੀਕ ਕਰਵਾਏ ਜਾਣ ਵਾਲੇ ਵਿਸ਼ਾਲ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਤੋਂ ਆਰੰਭ ਹੋਣਗੇ ਤੇ ਨਿਰੰਤਰ 23 ਦਿਨ ਇਨ੍ਹਾਂ ਗੁਰਮਤਿ ਸਮਾਗਮਾਂ ਮੌਕੇ ਗੁਰ ਸ਼ਬਦ ਦਾ ਪਰਵਾਹ ਹੋਵੇਗਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਅਸਥਾਨ ਤੋਂ ਹੁੰਦੇ ਗੁਰਮਤਿ ਦੇ ਪਰਵਾਹ ਨੂੰ ਲੈ ਕੇ ਦੇਸ਼ ਵਿਦੇਸ਼ ਦੀ ਸੰਗਤ ਵਿਚ ਭਾਰੀ ਉਤਸ਼ਾਹ ਹੋਣ ਬਾਰੇ ਦੱਸਿਆ। ਇਸ ਮੀਰੀ ਪੀਰੀ ਖਾਲਸਾ ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਕਰਦੇ ਸੰਤ ਗੁਰਦਿਆਲ ਸਿੰਘ ਨੇ ਜਿਥੇ ਸਮੂਹ ਸੰਗਤ ਤੇ ਪੰਥਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ 4 ਤੋਂ 26 ਅਕਤੂਬਰ ਤੱਕ ਹੋਣ ਵਾਲੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਵੀ ਐਲਾਨ ਕੀਤਾ। ਇਸ ਮੀਰੀ ਪੀਰੀ ਖ਼ਾਲਸਾ ਮਾਰਚ ਅੰਦਰ ਧਰਮ ਪ੍ਰਚਾਰ ਕਮੇਟੀ ਵਲੋਂ ਅਜੈਬ ਸਿੰਘ ਅਭਿਆਸੀ, ਬਲਦੇਵ ਸਿੰਘ ਸਕੱਤਰ ਭਗਵੰਤ ਸਿੰਘ, ਕਲਿਆਣ ਸਿੰਘ ਹੋਰਾਂ ਤੋਂ ਇਲਾਵਾ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਸੰਦੀਪ ਸਿੰਘ ਸੀਕਰੀ, ਬਿਕਰਮਜੀਤ ਸਿੰਘ ਲਾਲੀ, ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਮੁਲਤਾਨੀ, ਸਤਿੰਦਰ ਸਿੰਘ ਸੰਧੂ, ਕਵਲਜੀਤ ਸਿੰਘ ਤੁਲੀ, ਗੁਰਵਿੰਦਰ ਸਿੰਘ ਮੋਕਮਗੜ੍ਹ, ਸੰਦੀਪ ਸਿੰਘ, ਭਾਈ ਜੋਰਾਵਰ ਸਿੰਘ, ਸਾਹਿਬ ਸਿੰਘ ਤੁਲੀ, ਭਾਈ ਬਲਜੀਤ ਸਿੰਘ, ਭਾਈ ਅਰਜਨ ਸਿੰਘ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਕਜ ਕ੍ਰਿਪਾਲ ਦੇ ਲੋਕ ਦਫ਼ਤਰ ਦਾ ਆਰੰਭਤਾ ਕੱਲ੍ਹ ਅਗਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ ’ਚ ਦੋ ਜ਼ਖ਼ਮੀ
Ad Position 24