22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਾਡਰਨ ਗਰੁੱਪ ਆਫ਼ ਕਾਲਜਿਸ ਮੁਕੇਰੀਆਂ ਵਿਖੇ ਪ੍ਰੇਰਨਾਦਾਇਕ ਗੱਲਬਾਤ ਤੇ ਸ਼ਖ਼ਸੀਅਤ ਵਿਕਾਸ ਤਹਿਤ ਸਮਾਗਮ

ਭੰਗਾਲਾ, 21 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਸ ਮੁਕੇਰੀਆਂ ਵਿਖੇ ਕਾਲਜ ਦੀ ਸਟੂਡੈਂਟ ਕੌਂਸਲਰ ਕਮੇਟੀ ਵਲੋਂ ਇਕ ਵਿਸ਼ੇਸ਼ ਪ੍ਰੇਰਣਾਦਾਇਕ ਗੱਲਬਾਤ ਤੇ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਕਾਲਜ ਦੇ ਸੈਮੀਨਾਰ ਹਾਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਭਾਰੀ ਗਿਣਤੀ ਵਿਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 22-09-2026
ਭੰਗਾਲਾ, 21 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਸ ਮੁਕੇਰੀਆਂ ਵਿਖੇ ਕਾਲਜ ਦੀ ਸਟੂਡੈਂਟ ਕੌਂਸਲਰ ਕਮੇਟੀ ਵਲੋਂ ਇਕ ਵਿਸ਼ੇਸ਼ ਪ੍ਰੇਰਣਾਦਾਇਕ ਗੱਲਬਾਤ ਤੇ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਕਾਲਜ ਦੇ ਸੈਮੀਨਾਰ ਹਾਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਭਾਰੀ ਗਿਣਤੀ ਵਿਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਨੂੰ ਵਧਾਉਣਾ, ਉਨ੍ਹਾਂ ਦੇ ਗੱਲਬਾਤ ਕਰਨ ਦੇ ਹੁਨਰ ਵਿਚ ਸੁਧਾਰ ਕਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੰਠ ਅਕਾਦਮਿਕ ਅਤੇ ਪੇਸ਼ੇਵਾਰ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਕਈ ਅਹਿਮ ਨੁਕਤੇ ਦੱਸੇ ਗਏ। ਸੈਸ਼ਨ ਦੌਰਾਨ ਆਤਮ-ਵਿਸ਼ਵਾਸ, ਪ੍ਰਭਾਵਸ਼ਾਲੀ ਸੰਚਾਰ, ਹਾਂ-ਪੱਖੀ ਸੋਚ, ਆਪਸੀ ਤਾਲਮੇਲ, ਲੀਡਰਸ਼ਿਪ ਗੁਣ, ਟੀਚਾ ਨਿਰਧਾਰਨ, ਸਮੇਂ ਦਾ ਪ੍ਰਬੰਧਨ ਅਤੇ ਜ਼ਿੰਦਗੀ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਬੁਲਾਰਿਆਂ ਨਾਲ ਸਿੱਧਾ ਸੰਵਾਦ ਰਚਾਉਣ ਤੇ ਆਪਣੇ ਸਵਾਲਾਂ ਦੇ ਜਵਾਬ ਹਾਸਿਲ ਕਰਨ ਦਾ ਵੀ ਵਧੀਆ ਮੌਕਾ ਮਿਲਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਕਾਲਜ ਦੀ ਸਟੂਡੈਂਟ ਕੌਂਸਲਰ ਕਮੇਟੀ ਦੀ ਸਹਾਇਕ ਕਨਵੀਨਰ ਸੋਨਾਲੀ ਸੈਣੀ, ਪ੍ਰੋਗਰਾਮ ਸੰਚਾਲਕ ਸਿਮਰਨਦੀਪ ਕੌਰ ਤੇ ਆਰਤੀ ਨੇ ਅਹਿਮ ਭੂਮਿਕਾ ਨਿਭਾਈ। ਕਾਲਜ ਦੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਤੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਵਲੋਂ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸੈਂਕੜੇ ਨੌਜਵਾਨ ਸਿੱਖੀ ਦੀ ਮੁੱਖ ਧਾਰਾ ਨਾਲ ਜੁੜੇ-ਗਿਆਨੀ ਕੁਲਦੀਪ ਸਿੰਘ ਅਗਲੀ ਖ਼ਬਰ ਵਿਸ਼ਵ ਸ਼ਾਂਤੀ ਦਿਵਸ ’ਤੇ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਤੇ ਏਕਤਾ ਦਾ ਸੰਦੇਸ਼
Ad Position 24