ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਵਿਖੇ 24 ਤੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ
ਨੌਸ਼ਹਿਰਾ ਪੱਤਣ, 21 ਸਤੰਬਰ (ਗੁਰਜੀਤ ਸਿੰਘ ਭੰਮਰਾ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮੂਹ ਇਲਾਕਾ ਵਾਸੀਆਂ ਤੇ ਸਾਧ ਸੰਗਤ ਵਲੋਂ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਦੇ ਪਿੰਡ ਭੱਟੀਆਂ ਵਿਖੇ 24, 25 ਤੇ 26 ਸਤੰਬਰ ਨੂੰ ਸ਼ਾਮ 7 ਵਜੇ ਤੋਂ ਲੈ ਕੇ 10 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ, ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਿੰਡ ਭੱਟੀਆਂ ਰਾਜਪੂਤ ਵਿਖੇ ਜਿਸ ਸਥਾਨ ’ਤੇ ਮਿਤੀ 24, 25 ਤੇ 26 ਸਤੰਬਰ ਨੂੰ ਚੇਤਨਾ ਸਮਾਗਮ ਵਿਚ ਪੂਰੇ ਪੰਜਾਬ ਤੇ ਜੰਮੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ।
ਅਜੀਤ ਡੈਸਕ
22-09-2026