21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ’ਚ ਵਧੀਆ ਭੂਮਿਕਾ ਨਿਭਾਉਣ ਵਾਲੇ ਵੀ. ਓਜ਼ ਦਾ ਸਨਮਾਨ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤਹਿਤ ਚੱਲ ਰਹੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਬਹੁਤ ਵਧੀਆ ਢੰਗ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਸਬ-ਡਵੀਜਨ ਦੇ ਪੰਜ ਵੈਰੀਫਿਕੇਸ਼ਨ ਅਧਿਕਾਰੀਆਂ ਨੂੰ ਸ਼ਲਾਘਾ ਪੱਤਰ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ। ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਸਥਾਨਕ ਐੱਸ.

Ad Position 21
No active advertisement
ਅਜੀਤ ਡੈਸਕ 22-09-2026
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤਹਿਤ ਚੱਲ ਰਹੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਬਹੁਤ ਵਧੀਆ ਢੰਗ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਸਬ-ਡਵੀਜਨ ਦੇ ਪੰਜ ਵੈਰੀਫਿਕੇਸ਼ਨ ਅਧਿਕਾਰੀਆਂ ਨੂੰ ਸ਼ਲਾਘਾ ਪੱਤਰ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ। ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਸਥਾਨਕ ਐੱਸ. ਡੀ. ਐਮ. ਦਫ਼ਤਰ ਵਿਖੇ ਪੰਜ ਵੈਰੀਫਿਕੇਸ਼ਨ ਅਧਿਕਾਰੀਆਂ ਨੂੰ ਸ਼ਲਾਘਾ ਪੱਤਰ ਦਿੰਦਿਆਂ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਵੱਖ-ਵੱਖ ਸਬ-ਡਵੀਜ਼ਨਾਂ ਅੰਦਰ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ, ਹੁਸ਼ਿਆਰਪੁਰ, ਟਾਂਡਾ, ਦਸੂਹਾ ਤੇ ਮੁਕੇਰੀਆਂ ਵਿਖੇ ਵੈਰੀਫਿਕੇਸ਼ਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1.20 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚ 17443 ਗੜ੍ਹਸ਼ੰਕਰ, 48971 ਹੁਸ਼ਿਆਰਪੁਰ, 8353 ਟਾਂਡਾ, 19294 ਦਸੂਹਾ ਅਤੇ 26317 ਮੁਕੇਰੀਆਂ ਵਿਖੇ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਵੈਰੀਫਿਕੇਸ਼ਨ ਦਾ ਕਾਰਜ ਵਧੀਆ ਢੰਗ ਨਾਲ ਨਿਰਧਾਰਿਤ ਸਮੇਂ ਵਿਚ ਨੇਪਰੇ ਚਾੜ੍ਹਨ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਨਸ਼ਾ-ਵਿਰੋਧੀ ਮਾਰਚ ਦਾ ਵਿਰੋਧ ਪੰਜਾਬ ਸਰਕਾਰ ਦੀ ਬੇਚੈਨੀ ਨੂੰ ਦਰਸਾਉਂਦਾ-ਅਜੈ ਕੌਸ਼ਲ ਸੇਠੂ
Ad Position 24