21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਮੰਝ ਕਾਨਵੈਂਟ ਸਕੂਲ ਦੇ ਏਕਮਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਹਾਈ ਜੰਪ ਮੁਕਾਬਲੇ ’ਚ ਦੂਸਰਾ ਸਥਾਨ ਕੀਤਾ ਹਾਸਿਲ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਖੇਡਾਂ ਦੇ ਮੈਦਾਨ ‘ਚ ਆਪਣੀ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਵਿਦਿਆਰਥੀ ਏਕਮਜੀਤ ਸਿੰਘ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟਾਂਡਾ ਵਿਖੇ ਕਰਵਾਈਆਂ ਗਈਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਏਕਮਜੀਤ ਸਿੰਘ ਨੇ ਅੰਡਰ-14 ਹਾਈ ਜੰਪ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਵੀ ਆਪਣੀ ਜਗ੍ਹਾ ਪੱਕੀ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਖੇਡਾਂ ਦੇ ਮੈਦਾਨ ‘ਚ ਆਪਣੀ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਵਿਦਿਆਰਥੀ ਏਕਮਜੀਤ ਸਿੰਘ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟਾਂਡਾ ਵਿਖੇ ਕਰਵਾਈਆਂ ਗਈਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਏਕਮਜੀਤ ਸਿੰਘ ਨੇ ਅੰਡਰ-14 ਹਾਈ ਜੰਪ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਵੀ ਆਪਣੀ ਜਗ੍ਹਾ ਪੱਕੀ ਕੀਤੀ। ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਖਿਡਾਰੀ ਏਕਮਜੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ‘ਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਤੇ ਹੋਰ ਸਹਿ-ਪਾਠਕ੍ਰਮਕ ਖੇਤਰਾਂ ‘ਚ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਜਿੱਤ ਲਈ ਲਗਨ ਪੈਦਾ ਕਰਦੀਆਂ ਹਨ। ਉਨ੍ਹਾਂ ਏਕਮਜੀਤ ਨੂੰ ਸੂਬਾ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਸ਼ਵਨੀ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਜਗਮੀਤ ਕੌਰ ਨੇ ਵੀ ਏਕਮਜੀਤ ਸਿੰਘ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ‘ਚ ਹਾਸਿਲ ਕੀਤੀਆਂ ਅਜਿਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਦਾ ਕਾਰਨ ਹਨ ਅਤੇ ਹੋਰ ਬੱਚਿਆਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਏਕਮਜੀਤ ਸਿੰਘ ਦੀ ਇਹ ਸਫਲਤਾ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਦਾ ਨਤੀਜਾ ਹੈ। ਸਕੂਲ ਸਟਾਫ਼ ਨੇ ਏਕਮਜੀਤ ਸਿੰਘ ਦੀ ਇਸ ਉਪਲਬਧੀ ‘ਤੇ ਮਾਣ ਮਹਿਸੂਸ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸੂਬਾ ਪੱਧਰੀ ਮੁਕਾਬਲੇ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂਅ ਹੋਰ ਰੌਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਜਗਮੋਹਣ ਸਿੰਘ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘੋਗਰਾ ਤੋਂ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ
Ad Position 24