21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਦੀਪ ਸਿੰਘ ਸੁਸਾਇਟੀ ਗੜ੍ਹਦੀਵਾਲਾ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ

ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬੀਤੀ ਰਾਤ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਸਮੂਹ ਸੇਵਾਦਾਰਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਝੁਰੀਆਂ ਅੱਡੇ ’ਤੇ ਪਹੁੰਚ ਕੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸੁਸਾਇਟੀ ਵਲੋਂ ਸੰਗਤਾਂ ਲਈ ਪਾਣੀ ਤੇ ਫਰੂਟ ਦਾ ਅਤੁੱਟ ਲੰਗਰ ਵਰਤਾਇਆ ਜਦਕਿ ਸੁਸਾਇਟੀ ਵਲੋਂ ਖ਼ਾਲਸਾ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬੀਤੀ ਰਾਤ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਸਮੂਹ ਸੇਵਾਦਾਰਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਝੁਰੀਆਂ ਅੱਡੇ ’ਤੇ ਪਹੁੰਚ ਕੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸੁਸਾਇਟੀ ਵਲੋਂ ਸੰਗਤਾਂ ਲਈ ਪਾਣੀ ਤੇ ਫਰੂਟ ਦਾ ਅਤੁੱਟ ਲੰਗਰ ਵਰਤਾਇਆ ਜਦਕਿ ਸੁਸਾਇਟੀ ਵਲੋਂ ਖ਼ਾਲਸਾ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ। ਇਸ ਤੋਂ ਇਲਾਵਾ ਮਾਰਚ ’ਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਮਾਰਚ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਉਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਨੌਜਵਾਨ ਪੀੜ੍ਹੀ ਦੀ ਅਗਵਾਈ ਕਰਕੇ ਉਨ੍ਹਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਦਿਸ਼ਾਂਤ ਬਹਿਲ, ਕੌਂਸਲਰ ਸ਼ੈਂਕੀ ਕਲਿਆਣ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਡਾਕਟਰ ਮਨਦੀਪ ਸਿੰਘ ਖ਼ਾਲਸਾ ਡੱਫਰ, ਕੁਲਦੀਪ ਸਿੰਘ ਲਾਡੀ ਬੁੱਟਰ ਗੜ੍ਹਦੀਵਾਲਾ, ਜਥੇਦਾਰ ਪਰਸ਼ੋਤਮ ਸਿੰਘ ਬਾਹਗਾ, ਜਸਪਾਲ ਸਿੰਘ, ਭਾਈ ਮਨਿੰਦਰ ਸਿੰਘ, ਪ੍ਰਭਜੋਤ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਜਥੇਦਾਰ ਹਰਪ੍ਰੀਤ ਸਿੰਘ ਸਮਾਧਾਂ, ਭਵਨਪ੍ਰੀਤ ਸਿੰਘ, ਸੁਖਬੀਰ ਸਿੰਘ, ਪ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਆਦਿ ਸਮੇਤ ਸੁਸਾਇਟੀ ਦੇ ਅਹੁਦੇਦਾਰ , ਵਰਕਰ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਗੜ੍ਹਸ਼ੰਕਰ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਦਫ਼ਤਰ ਦਾ ਡਾ. ਰਾਏ ਵਲੋਂ ਉਦਘਾਟਨ
Ad Position 24