ਈ. ਐੱਸ. ਆਈ. ਹਸਪਤਾਲ ’ਚ ਟੀਕਾਕਰਨ ਕੈਂਪ ਦੌਰਾਨ 206 ਟੀਕਿਆਂ ਦੀ ਖ਼ੁਰਾਕਾਂ ਲਗਾਈਆਂ
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਈ. ਐੱਸ. ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਦੌਰਾਨ ਯੋਗ ਲਾਭਪਾਤਰੀਆਂ, ਜਿਨ੍ਹਾਂ ਵਿਚ ਬੱਚੇ ਤੇ ਗਰਭਵਤੀ ਮਹਿਲਾਵਾਂ ਵੀ ਸ਼ਾਮਿਲ ਸਨ, ਦਾ ਟੀਕਾਕਰਨ ਕੀਤਾ। ਕੈਂਪ ਦੌਰਾਨ ਵੱਖ-ਵੱਖ ਟੀਕਿਆਂ ਦੀਆਂ ਕੁੱਲ 206 ਖ਼ੁਰਾਕਾਂ ਲਗਾਈਆਂ ਗਈਆਂ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਲਾਭਪਾਤਰੀਆਂ ਦੇ ਟੀਕਾਕਰਨ ਰਿਕਾਰਡ ਦੀ ਜਾਂਚ ਕਰਕੇ ਜਿਨ੍ਹਾਂ ਦੇ ਟੀਕੇ ਰਹਿ ਗਏ ਸਨ, ਉਨ੍ਹਾਂ ਨੂੰ ਲੋੜ ਅਨੁਸਾਰ ਬਕਾਇਆ ਟੀਕੇ ਲਗਾਏ ਗਏ। ਇਸ ਦੌਰਾਨ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਟੀਕਾਕਰਨ ਉਨ੍ਹਾਂ ਨੂੰ ਕਈ ਰੋਕਥਾਮ ਯੋਗ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਲੋਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਅਤੇ ਮੰਗ ਨੂੰ ਦੇਖਦੇ ਹੋਏ 29 ਸਤੰਬਰ ਨੂੰ ਵੀ ਈ. ਐੱਸ. ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਐੱਸ. ਐਮ. ਓ. ਇੰਚਾਰਜ ਈ. ਐੱਸ. ਆਈ. ਹਸਪਤਾਲ ਹੁਸ਼ਿਆਰਪੁਰ ਡਾ. ਪ੍ਰਦੀਪ ਭਾਟੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪਰਮਜੀਤ ਸਿੰਘ ਤੇ ਡਾ. ਸੋਨਾ ਆਦੀਆ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕੈਂਪ ਨੂੰ ਸਫਲ ਬਣਾਉਣ ਵਿਚ ਸ੍ਰੀਮਤੀ ਗੁਰਵਿੰਦਰ, ਐਨ. ਐੱਚ. ਐਮ. ਏ. ਐਨ. ਐਮ., ਸ੍ਰੀਮਤੀ ਮੀਨਾ, ਏ. ਐਨ. ਐਮ., ਸ੍ਰੀਮਤੀ ਬਿੰਦੂ, ਐਲ. ਐਚ. ਵੀ., ਦਲਜੀਤ ਕੌਰ, ਟੀਕਾਕਰਨ ਅਸਿਸਟੈਂਟ ਤੇ ਆਸ਼ਾ ਵਰਕਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਗਈ।