ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਮੂਨਕਾਂ, ਲਹਿਲੀ ਕਲਾਂ ਤੇ ਕਾਲਰਾ ’ਚ ਗੁਰਮਤਿ ਸਮਾਗਮ
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਮੂਨਕਾਂ, ਲਹਿਲੀ ਕਲਾਂ ਤੇ ਕਾਲਰਾ ਵਿਖੇ ਸਮਾਗਮ ਕਰਵਾਏ ਗਏ।
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਮੂਨਕਾਂ, ਲਹਿਲੀ ਕਲਾਂ ਤੇ ਕਾਲਰਾ ਵਿਖੇ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ ਹਰਿਆਣਾ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਨਰਿੰਦਰ ਸਿੰਘ ਗੋਰਾ ਅਸਲਾਮਾਬਾਦ ਵਾਲੇ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮਾਂ ‘ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ। ਇਸ ਮੌਕੇ ਸੰਤ ਬਾਬਾ ਹਰਪ੍ਰੀਤ ਸਿੰਘ ਸਮਾਧਾਂ ਵਾਲੇ, ਭਾਈ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਤੀਰਥ ਸਿੰਘ ਪ੍ਰਧਾਨ, ਭਾਈ ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਮੋਮੀ, ਪਰਮਜੀਤ ਸਿੰਘ ਮੋਮੀ, ਭਾਈ ਬਲਜੀਤ ਸਿੰਘ, ਗ੍ਰੰਥੀ ਭਾਈ ਸੁਖਦੇਵ ਸਿੰਘ, ਇਕਬਾਲ ਸਿੰਘ ਪ੍ਰਧਾਨ, ਹਰਜੀਤ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ , ਸਤਿਨਾਮ ਸਿੰਘ, ਬਲਵੀਰ ਸਿੰਘ, ਬਲਵੰਤ ਕੌਰ, ਕਮਲਜੀਤ ਕੌਰ, ਮਨਿੰਦਰ ਕੌਰ, ਬਲਵੀਰ ਕੌਰ, ਕੁਲਦੀਪ ਸਿੰਘ ਪ੍ਰਧਾਨ, ਅਜੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ ਬਾਜਾ ਕਲਾਂ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਰਵੀਪਾਲ ਸਿੰਘ, ਵਿਸ਼ਵਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।