ਖੇਤ ਦਿਵਸ ਮਨਾਇਆ
ਮਾਹਿਲਪੁਰ, 22 ਸਤੰਬਰ (ਰਜਿੰਦਰ ਸਿੰਘ)-ਸੰਤੁਲਿਤ ਖਾਦਾਂ ਦੀ ਵਰਤੋਂ ਸੰਬੰਧੀ ਰਾਸ਼ਟਰੀ ਮੁਹਿੰਮ ਤਹਿਤ ਪਿੰਡ ਨੌਨੀਤਪੁਰਖੇਤ ਦਿਵਸ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਭੂਮੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਕਿਸਾਨਾਂ ਵਿਚ ਸੰਤੁਲਿਤ ਤੇ ਸਰਬਪੱਖੀ ਖਾਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ।
ਮਾਹਿਲਪੁਰ, 22 ਸਤੰਬਰ (ਰਜਿੰਦਰ ਸਿੰਘ)-ਸੰਤੁਲਿਤ ਖਾਦਾਂ ਦੀ ਵਰਤੋਂ ਸੰਬੰਧੀ ਰਾਸ਼ਟਰੀ ਮੁਹਿੰਮ ਤਹਿਤ ਪਿੰਡ ਨੌਨੀਤਪੁਰਖੇਤ ਦਿਵਸ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਭੂਮੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਕਿਸਾਨਾਂ ਵਿਚ ਸੰਤੁਲਿਤ ਤੇ ਸਰਬਪੱਖੀ ਖਾਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ। ਡਾ. ਗੁਰਮੀਤ ਸਿੰਘ ਢੇਰੀ ਪ੍ਰਮੁੱਖ ਭੂਮੀ ਵਿਗਿਆਨੀ ਨੇ ਸੰਤੁਲਿਤ ਤੇ ਸਰਬਪੱਖੀ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਗਾਇਤਰੀ ਵਰਮਾ ਭੂਮੀ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਸੰਬੰਧੀ ਜਾਣਕਾਰੀ ਦਿੱਤੀ। ਡਾ. ਮਨਿੰਦਰ ਸਿੰਘ ਬੌਂਸ ਬਾਹੋਵਾਲ ਨੇ ਕਿਸਾਨਾਂ ਨੂੰ ਕੇ. ਵੀ. ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਆਉਣ ਵਾਲੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਪ੍ਰਤਾਪ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਉੱਨਤ ਕਿਸਮਾਂ ਅਤੇ ਨਵੀਨਤਮ ਕਾਸ਼ਤ ਸੰਬੰਧੀ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਨੰਬਰਦਾਰ ਹਰਭਜਨ ਸਿੰਘ ਸੈਦਪੁਰ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਕੌਰ ਸਰਪੰਚ ਨੌਨੀਤਪੁਰ, ਪਰਮਿੰਦਰ ਕੌਰ, ਭਜਨ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਬੀਰਬਲ ਸਰਪੰਚ ਪੁੰਜ, ਚਮਨ ਲਾਲ, ਉਂਕਾਰ ਸਿੰਘ ਟੋਹਲੀਆ ਤੇ ਰਜਿੰਦਰ ਸਿੰਘ ਰਵਿੰਦਰ ਨਾਥ ਬਘੋਰਾ ਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।