ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਕਸਬਾ ਹਾਜੀਪੁਰ ’ਚ ਇਕੱਠ
ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਿਸ਼ੇਸ਼ ਇਕੱਠ ਹਾਜੀਪੁਰ ਵਿਖੇ ਜ਼ਿਲ੍ਹਾ ਪ੍ਰੈੱਸ ਸਕੱਤਰ ਤਲਵਿੰਦਰ ਸਿੰਘ ਲਾਡੀ ਨਿੱਜਰ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਦੁਆਬਾ ਜ਼ੋਨ ਦੇ ਪ੍ਰਧਾਨ ਪ੍ਰੇਮਜੀਤ ਸਿੰਘ ਜੋਹਲ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੇ ਸੀਨੀਅਰ ਆਗੂ ਗੁਰਬਿੰਦਰ ਸਿੰਘ ਚਾਵਲਾ ਪਠਾਨਕੋਟ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਜ਼ੁਰਗ ਮਾਵਾਂ, ਭੈਣਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।
ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਿਸ਼ੇਸ਼ ਇਕੱਠ ਹਾਜੀਪੁਰ ਵਿਖੇ ਜ਼ਿਲ੍ਹਾ ਪ੍ਰੈੱਸ ਸਕੱਤਰ ਤਲਵਿੰਦਰ ਸਿੰਘ ਲਾਡੀ ਨਿੱਜਰ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਦੁਆਬਾ ਜ਼ੋਨ ਦੇ ਪ੍ਰਧਾਨ ਪ੍ਰੇਮਜੀਤ ਸਿੰਘ ਜੋਹਲ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੇ ਸੀਨੀਅਰ ਆਗੂ ਗੁਰਬਿੰਦਰ ਸਿੰਘ ਚਾਵਲਾ ਪਠਾਨਕੋਟ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਜ਼ੁਰਗ ਮਾਵਾਂ, ਭੈਣਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੇ ਹਿਤਾਂ, ਪੰਜਾਬ ’ਚ ਵੱਧ ਰਹੇ ਨਸ਼ੇ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਸਬੰਧਿਤ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਵਰਕਰਾਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀ ਸੋਚ ਤੇ ਪੰਜਾਬ ਪੱਖੀ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੱਧ ਤੋ ਵੱਧ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਜਲਾਲਾ, ਸਤਪਾਲ ਸਿੰਘ ਮੁਕੇਰੀਆਂ, ਸੱਜਣ ਸਿੰਘ ਬੱਧੁਬਰਕਤ, ਹਿਤਕਮਜੀਤ ਸਿੰਘ ਕੋਟਲਾ, ਅਮਿ੍ਰਤਪਾਲ ਸਿੰਘ ਮੁਕੇਰੀਆਂ, ਬਚਿੱਤਰ ਸਿੰਘ ਨੌਸ਼ਹਿਰਾ ਪੱਤਣ, ਬਾਬਾ ਸੁਖਵਿੰਦਰ ਸਿੰਘ, ਰਾਜੂ ਠਾਕੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।