23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਲਾਕ ਪੱਧਰ ’ਤੇ ਸਕਿਉਰਿਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਕੱਲ੍ਹ ਤੋਂ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਹੁਸ਼ਿਆਰਪੁਰ ਵਲੋਂ ਐੱਸ. ਆਈ.

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਹੁਸ਼ਿਆਰਪੁਰ ਵਲੋਂ ਐੱਸ. ਆਈ. ਐੱਸ. ਸਕਿਉਰਿਟੀ ਵਿਚ ਭਰਤੀ ਲਈ 24 ਸਤੰਬਰ ਤੋਂ 8 ਅਕਤੂਬਰ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ 24 ਸਤੰਬਰ ਨੂੰ ਬੀ. ਡੀ. ਪੀ. ਓ. ਦਫ਼ਤਰ ਗੜ੍ਹਸ਼ੰਕਰ, 25 ਨੂੰ ਬੀ. ਡੀ. ਪੀ. ਓ. ਦਫ਼ਤਰ ਮਾਹਿਲਪੁਰ, 28 ਨੂੰ ਬੀ. ਡੀ. ਪੀ. ਓ. ਦਫ਼ਤਰ ਹੁਸ਼ਿਆਰਪੁਰ-2, 29 ਨੂੰ ਬੀ. ਡੀ. ਪੀ. ਓ. ਦਫ਼ਤਰ ਹੁਸ਼ਿਆਰਪੁਰ-1, 30 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ, 1 ਅਕਤੂਬਰ ਨੂੰ ਬੀ. ਡੀ. ਪੀ. ਓ. ਦਫ਼ਤਰ ਤਲਵਾੜਾ, 5 ਨੂੰ ਬੀ. ਡੀ. ਪੀ. ਓ. ਦਫ਼ਤਰ ਹਾਜੀਪੁਰ, 6 ਨੂੰ ਬੀ. ਡੀ. ਪੀ. ਓ. ਦਫ਼ਤਰ ਮੁਕੇਰੀਆਂ, 7 ਨੂੰ ਬੀ. ਡੀ. ਪੀ. ਓ. ਦਫ਼ਤਰ ਦਸੂਹਾ ਤੇ 8 ਨੂੰ ਬੀ. ਡੀ. ਪੀ. ਓ. ਦਫ਼ਤਰ ਟਾਂਡਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ। ਇਸ ਭਰਤੀ ਲਈ ਪੜ੍ਹਾਈ ਘੱਟੋ-ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ ਹੈ ਅਤੇ ਕੱਦ 167 ਸੈਂਟੀਮੀਟਰ ਹੋਣਾ ਲਾਜ਼ਮੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਕਸਬਾ ਹਾਜੀਪੁਰ ’ਚ ਇਕੱਠ
Ad Position 24