23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਡਾਇਰੈਕਟਰ ਆਫ਼ ਸੈਂਸਜ਼ ਅਪ੍ਰੇਸ਼ਨਜ਼, ਪੰਜਾਬ ਰਾਹੀਂ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਜ਼ਿਲ੍ਹੇ ਵਿਚ ਫੀਲਡ ਟਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਦੀ ਇਥੇ ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ ਸ਼ੁਰੂਆਤ ਹੋਈ , ਜਿਸ ’ਚ ਜ਼ਿਲ੍ਹਾ ਕੋਆਰਡੀਨੇਟਰ ਦੀ ਅਗਵਾਈ ਵਿਚ ਅਧਿਆਪਕਾਂ ਨੂੰ ਤਿੰਨ ਦਿਨ ਟ੍ਰੇਨਿੰਗ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਟ੍ਰੇਨਿੰਗ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਹਿਲੇ ਬੈਚ ਵਿਚ 32 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਦੂਸਰੇ ਬੈਚ ਦੀ ਟਰੇਨਿੰਗ ਮੁਕੰਮਲ ਹੋਣ ਉਪਰੰਤ ਇਹ ਅਧਿਆਪਕ ਅੱਗੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦੇਣਗੇ ਜੋ 5 ਅਕਤੂਬਰ ਤੋਂ 10 ਨਵੰਬਰ ਤੱਕ ਚੱਲੇਗੀ।

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਡਾਇਰੈਕਟਰ ਆਫ਼ ਸੈਂਸਜ਼ ਅਪ੍ਰੇਸ਼ਨਜ਼, ਪੰਜਾਬ ਰਾਹੀਂ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਜ਼ਿਲ੍ਹੇ ਵਿਚ ਫੀਲਡ ਟਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਦੀ ਇਥੇ ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ ਸ਼ੁਰੂਆਤ ਹੋਈ , ਜਿਸ ’ਚ ਜ਼ਿਲ੍ਹਾ ਕੋਆਰਡੀਨੇਟਰ ਦੀ ਅਗਵਾਈ ਵਿਚ ਅਧਿਆਪਕਾਂ ਨੂੰ ਤਿੰਨ ਦਿਨ ਟ੍ਰੇਨਿੰਗ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਟ੍ਰੇਨਿੰਗ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਹਿਲੇ ਬੈਚ ਵਿਚ 32 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਦੂਸਰੇ ਬੈਚ ਦੀ ਟਰੇਨਿੰਗ ਮੁਕੰਮਲ ਹੋਣ ਉਪਰੰਤ ਇਹ ਅਧਿਆਪਕ ਅੱਗੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦੇਣਗੇ ਜੋ 5 ਅਕਤੂਬਰ ਤੋਂ 10 ਨਵੰਬਰ ਤੱਕ ਚੱਲੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵਲੋਂ ਆਪਣੇ ਵੇਰਵੇ ਖ਼ੁਦ 16 ਤੋਂ 30 ਨਵੰਬਰ 2026 ਦੇ ਦਰਮਿਆਨ ਦਰਜ ਕੀਤੇ ਜਾ ਸਕਦੇ ਹਨ ਅਤੇ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਵੇਰਵੇ ਦਰਜ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਅਪਡੇਸ਼ਨ ਹੋਵੇਗੀ। ਸੈਂਸਜ਼ ਆਫ਼ ਇੰਡੀਆ ਦੇ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਨੇ ਦੱਸਿਆ ਕਿ ਅਧਿਆਪਕਾਂ ਨੂੰ 2 ਗਰੁੱਪਾਂ ਵਿਚ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਅੱਗੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦੇਣ ਉਪਰੰਤ 1 ਦਸੰਬਰ ਤੋਂ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਆਰੰਭ ਹੋਵੇਗੀ, ਜਿਸ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵਲੋਂ ਨਸ਼ਾ ਛਡਾਊ ਮੁੜ ਵਸੇਵਾ ਕੇਂਦਰ ਦਾ ਦੌਰਾ ਅਗਲੀ ਖ਼ਬਰ ਬਲਾਕ ਪੱਧਰ ’ਤੇ ਸਕਿਉਰਿਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਕੱਲ੍ਹ ਤੋਂ
Ad Position 24