ਵਿਧਾਇਕ ਘੁੰਮਣ ਨੇ ਸਰਕਾਰੀ ਹਸਪਤਾਲ ’ਚ ਪਰਿਵਾਰਾਂ ਨੂੰ 10 ਲੱਖ ਤੱਕ ਦੇ ਸਿਹਤ ਕਾਰਡ ਸੌਂਪੇ
ਦਸੂਹਾ, 22 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਰਕਾਰੀ ਹਸਪਤਾਲ ’ਚ ਸ਼ਹਿਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਘੁੰਮਣ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ।
ਦਸੂਹਾ, 22 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਰਕਾਰੀ ਹਸਪਤਾਲ ’ਚ ਸ਼ਹਿਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਘੁੰਮਣ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤਾਂ ਦੇ ਮੱਦੇਨਜ਼ਰ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਦਿਆਂ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪੂਰੀ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਬੇਮਿਸਾਲ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਵਿਚ ਸੜਕਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਤੇ ਆਉਂਦੇ ਕੁਝ ਹਫ਼ਤਿਆਂ ਵਿਚ ਇਹ ਕੰਮ ਮੁਕੰਮਲ ਕਰਵਾ ਕੇ ਲੋਕਾਂ ਨੂੰ ਹੋਰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਸਮੇਂ ਐਸ. ਐਮ. ਓ. ਮਨਮੋਹਨ ਸਿੰਘ, ਨਾਇਬ ਤਹਿਸੀਲਦਾਰ ਵਰਿੰਦਰ ਰੱਤੀ, ਅਮਰਪ੍ਰੀਤ ਸਿੰਘ ਖ਼ਾਲਸਾ, ਸੰਤੋਖ ਤੌਖੀ , ਲੰਬੜਦਾਰ ਸੁਖਵਿੰਦਰ ਇੰਦੂ, ਚੰਦਰ ਸ਼ੇਖਰ ਸ਼ਰਮਾ ਬੰਟੀ, ਹਰਵਿੰਦਰ ਕਾਹਲੋਂ, ਗੁਰਮੁਖ ਬਾਜਵਾ, ਜੋਗਿੰਦਰਪਾਲ ਨਿੱਕੂ, ਕਮਲਪ੍ਰਰੀਤ ਹੈਪੀ ਆਦਿ ਹਾਜ਼ਰ ਸਨ।