ਦਸਮੇਸ਼ ਗਰਲਜ਼ ਕਾਲਜ ’ਚ ‘ਡਿਜੀਟਲ ਯੁੱਗ ਵਿਚ ਵਿੱਤੀ ਸੁਰੱਖਿਆ’ ਵਿਸ਼ੇ ’ਤੇ ਵਿਦਿਆਰਥੀ ਵਿਕਾਸ ਪ੍ਰੋਗਰਾਮ ਦਾ ਆਯੋਜਨ
ਮੁਕੇਰੀਆਂ, 22 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗੈ੍ਰਜੂਏਟ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵਲੋਂ ਆਈ. ਕਿਊ.
ਮੁਕੇਰੀਆਂ, 22 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗੈ੍ਰਜੂਏਟ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵਲੋਂ ਆਈ. ਕਿਊ. ਏ. ਸੀ. ਦੇ ਸਹਿਯੋਗ ਨਾਲ ਡਿਜੀਟਲ ਯੁੱਗ ਵਿਚ ਵਿੱਤੀ ਸੁਰੱਖਿਆ ਵਿਸ਼ੇ ’ਤੇ ਸੇਬੀ (ਸਿਕਿਉਰਟੀਜ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ) ਦੇ ਸਹਿਯੋਗ ਨਾਲ ਵਿਦਿਆਰਥੀ ਵਿਕਾਸ ਪ੍ਰੋਗਰਾਮ ਕਰਵਾਇਆ। ਇਸ ਮੌਕੇ ਡਾ. ਜਸਵਿੰਦਰ ਕੌਰ, ਸੇਬੀ ਐਂਪੈਨਲਡ ਸਮਾਰਟ (ਸਮਾਰਟ-ਸਿਕਿਉਰਟੀਜ ਮਾਰਕੀਟ ਟੇਨਰਜ਼) ਟਰੇਨਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਦੀ ਸੁਰੱਖਿਆ, ਵਿੱਤੀ ਜਾਗਰੂਕਤਾ ਅਤੇ ਸੁਰੱਖਿਅਤ ਨਿਵੇਸ਼ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਚ ਸੇਬੀ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਡਾ. ਜਸਵਿੰਦਰ ਕੌਰ ਨੇ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਵਿਚ ਵਿੱਤੀ ਸਾਖਰਤਾ ਪੈਦਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥਣਾਂ ਨੂੰ ਡਿਜੀਟਲ ਯੁੱਗ ਵਿਚ ਸੁਰੱਖਿਅਤ ਵਿੱਤੀ ਵਿਵਹਾਰ, ਸਾਵਧਾਨੀ ਨਾਲ ਨਿਵੇਸ਼ ਕਰਨ ਅਤੇ ਵਿੱਤੀ ਧੋਖਾਧੜੀ ਤੋਂ ਬਚਾਅ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸੁਰੱਖਿਅਤ ਨਿਵੇਸ਼ ਦੇ ਵੱਖ-ਵੱਖ ਮਾਧਿਅਮਾਂ ਸਬੰਧੀ ਸਵਾਲ ਪੁੱਛੇ ਅਤੇ ਆਪਣੀਆਂ ਸ਼ੰਕਾਵਾਂ ਦਾ ਹੱਲ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਵਿਚ ਜ਼ਿੰਮੇਵਾਰ ਨਿਵੇਸ਼ ਦੀ ਸਮਝ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਵਿੱਤੀ ਤੌਰ ’ਤੇ ਆਤਮਨਿਰਭਰ ਬਣਾਉਣ ਵਿਚ ਸਹਾਇਕ ਹੁੰਦੇ ਹਨ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ ਤੇ ਆਯੋਜਕ ਕਮੇਟੀ ਦੇ ਮੈਂਬਰ ਮੈਡਮ ਸੁਮਨ, ਮੈਡਮ ਮੋਨਿਕਾ ਅਤੇ ਮੈਡਮ ਸੁਰਭੀ ਅਬਰੋਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੰਚ ਸੰਚਾਲਨ ਦਾ ਕਾਰਜ ਮੈਡਮ ਮੋਨਿਕਾ ਵਲੋਂ ਨਿਭਾਇਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਵਿਦਿਆਰਥਣਾਂ ਲਈ ਵਿੱਤੀ ਸੁਰੱਖਿਆ ਤੇ ਵਿੱਤੀ ਸਾਖਰਤਾ ਸਬੰਧੀ ਜਾਣਕਾਰੀ ਬਹੁਤ ਮਹੱਤਵਪੂਰਨ ਹੈ।