ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇਹਰੀਵਾਲ ਸਕੂਲ ਵਿਖੇ ਸ਼ੁਰੂ
ਅੱਡਾ ਸਰਾਂ, 22 ਸਤੰਬਰ (ਮਸੀਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਦੀ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੇਟ ਲਿਫ਼ਟਿੰਗ ਅੰਡਰ 17 ਲੜਕੇ ਲੜਕੀਆਂ ਸਰਕਾਰੀ ਹਾਈ ਸਕੂਲ ਦੇਹਰੀਵਾਲ ਵਿਖੇ ਸ਼ੁਰੂ ਹੋਈਆਂ। ਚਾਰ ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈ ਰਹੇ ਹਨ।
ਅੱਡਾ ਸਰਾਂ, 22 ਸਤੰਬਰ (ਮਸੀਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਦੀ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੇਟ ਲਿਫ਼ਟਿੰਗ ਅੰਡਰ 17 ਲੜਕੇ ਲੜਕੀਆਂ ਸਰਕਾਰੀ ਹਾਈ ਸਕੂਲ ਦੇਹਰੀਵਾਲ ਵਿਖੇ ਸ਼ੁਰੂ ਹੋਈਆਂ। ਚਾਰ ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈ ਰਹੇ ਹਨ। ਪਹਿਲੇ ਦਿਨ ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਕੀਤਾ। ਇਹ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਪਹਿਲੇ ਦਿਨ 44 ਕਿੱਲੋ ਕੈਟਾਗਰੀ ਵਿਚ ਸਿਮਰਜੀਤ ਕੌਰ ਗੁਰਦਾਸਪੁਰ ਨੇ ਪਹਿਲਾ, ਆਦੀਆ ਯਾਦਵ ਲੁਧਿਆਣਾ ਨੇ ਦੂਜਾ, ਹਰਜੀਵਨ ਕੌਰ ਸ਼ਹੀਦ ਭਗਤ ਸਿੰਘ ਨਗਰ ਨੇ ਤੀਸਰਾ ਸਥਾਨ ਕੀਤਾ। ਇਸੇ ਤਰ੍ਹਾਂ 48 ਕੈਟਾਗਰੀ ’ਚ ਹਰਸੀਰਤ ਕੌਰ ਗਿੱਲ ਲੁਧਿਆਣਾ ਨੇ ਪਹਿਲਾ, ਪਾਇਲ ਪ੍ਰੀਤ ਕੌਰ ਅੰਮ੍ਰਿਤਸਰ ਨੇ ਦੂਜਾ, ਸਮਰਪ੍ਰੀਤ ਕੌਰ ਰੋਪੜ ਨੇ ਤੀਸਰਾ ਸਥਾਨ ਹਾਸਿਲ ਕੀਤਾ। 53 ਕੈਟਾਗਰੀ ਵਿਚ ਲਵਜੋਤ ਕੌਰ ਅੰਮ੍ਰਿਤਸਰ ਨੇ ਪਹਿਲਾ, ਖ਼ੁਸ਼ੀ ਲੁਧਿਆਣਾ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਰੋਪੜ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਡੀ. ਐਸ. ਪੀ. ਮਨਜੀਤ ਸਿੰਘ, ਸੰਦੀਪ ਸਿੰਘ ਤੁਲੀ, ਕੁਲਵੰਤ ਸਿੰਘ, ਰਵਿੰਦਰ ਕੌਰ, ਮਨਜੀਤ ਸਿੰਘ, ਪ੍ਰਿੰ. ਪ੍ਰਿਤਪਾਲ ਸਿੰਘ ਹੁੰਦਲ ਸਰਬਜੀਤ ਸਿੰਘ ਸੰਧੂ, ਹਰਜਿੰਦਰ ਸਿੰਘ, ਉਪਕਾਰ ਸਿੰਘ, ਗੁਰਵਿੰਦਰ ਸਿੰਘ, ਹਰਭਜਨ ਸਿੰਘ, ਸੁਮਨਦੀਪ ਕੌਰ, ਰਜਨੀ ਦੇਵੀ, ਰਣਜੀਤ ਕੌਰ, ਸੁਨੀਤਾ ਰਾਣੀ ਆਦਿ ਹਾਜ਼ਰ ਸਨ।