23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ 3 ਖਿਡਾਰੀਆਂ ਦੀ ਨੈਸ਼ਨਲ ਖੇਡਾਂ ਲਈ ਚੋਣ

ਬੁੱਲ੍ਹੋਵਾਲ, 22 ਸਤੰਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਬੰਧੀ ਪ੍ਰਿੰ.

Ad Position 21
No active advertisement
ਅਜੀਤ ਡੈਸਕ 23-09-2026
ਬੁੱਲ੍ਹੋਵਾਲ, 22 ਸਤੰਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਬੰਧੀ ਪ੍ਰਿੰ. ਮੈਡਮ ਹਰਕੀਰਤ ਕੌਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਖਿਡਾਰੀ ਏਕਮਜੋਤ ਸਿੰਘ, ਰਵਰਾਜਪਾਲ ਸਿੰਘ ਤੇ ਗੁਰਕੀਰਤ ਕੌਰ ਬਾਠ ਨੇ ਸੀ. ਬੀ. ਐਸ. ਈ. ਕਲੱਸਟਰ ਖੇਡਾਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ ਅਤੇ ਹੁਣ ਸੀ. ਬੀ. ਐਸ. ਈ. ਨੈਸ਼ਨਲ ਖੇਡਣ ਜਾ ਰਹੇ ਹਨ। ਇਸ ਦੌਰਾਨ ਪ੍ਰਿੰ.ਹਰਕੀਰਤ ਕੌਰ ਨੇ ਇਨ੍ਹਾਂ ਜਿੱਤਾਂ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕੜੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿਹਾ ਕਿ ਸਰੀਰਕ ਸਿੱਖਿਆ ਅਧਿਆਪਕ ਵਰਿੰਦਰ ਕੁਮਾਰ, ਲਵਦੀਪ ਕੌਰ, ਸ਼ਿਖਾ ਸ਼ਰਮਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੀ ਸਕੂਲ ਦੇ ਇਨ੍ਹਾਂ ਵਿਦਿਆਰਥੀ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਮੈਂਬਰ ਇੰਚਾਰਜ ਹਿੰਮਤ ਸਿੰਘ, ਅਵਤਾਰ ਸਿੰਘ ਕਪੂਰ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਭੇਜੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਤਾਬਪੁਰ ਵਿਖੇ ਬੇਅੰਤ ਸਿੰਘ ਰੰਧਾਵਾ ਵਲੋਂ 10 ਲੱਖ ਵਾਲੇ ਕੈਸ਼ਲੈਸ ਕਾਰਡ ਵੰਡੇ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਕੱਲ੍ਹ
Ad Position 24