23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਈ. ਵੀ. ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰ ‘ਤੇ ਬਣਾਏ ਈ. ਵੀ.

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰ ‘ਤੇ ਬਣਾਏ ਈ. ਵੀ. ਐਮ. ਵੇਅਰਹਾਊਸ ਦੀ ਸਤੰਬਰ- 2026 ਦੀ ਤਿਮਾਹੀ ਪੜਤਾਲ ਕਰਦਿਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਵੇਅਰਹਾਊਸ ਨੂੰ ਖੋਲ੍ਹ ਕੇ ਅੰਦਰੂਨੀ ਨਿਰੀਖਣ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਸੰਬੰਧਿਤ ਅਧਿਕਾਰੀਆਂ ਤੇ ਨੁਮਾਇੰਦਿਆਂ ਸਮੇਤ ਪੜਤਾਲ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈ. ਵੀ. ਐਮਜ਼ ਤੇ ਵੀ. ਵੀ. ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ. ਸੀ. ਟੀ. ਵੀ ਨਿਗਰਾਨੀ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁਕੰਮਲ ਰਿਕਾਰਡ, ਲਾਗ ਬੁੱਕ ਤੇ ਐਂਟਰੀ ਰਜਿਸਟਰਾਂ ਦੀ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਈ. ਵੀ. ਐਮ. ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਤੇ ਪਾਰਦਰਸ਼ਤਾ ਬਣਾਏ ਰੱਖਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਸਿੰਘ ਚਾਵਲਾ, ਸਹਾਇਕ ਡਾਇਰੈਕਟਰ ਬਾਗ਼ਬਾਨੀ ਜਸਪਾਲ ਸਿੰਘ ਢੇਰੀ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਕਾਨੂੰਗੋ ਲਖਵੀਰ ਰਾਣਾ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਕਾਂਗਰਸ ਪਾਰਟੀ ਵਲੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਵਲੋਂ ਖ਼ੁਸ਼ੀ ਰਾਮ ਧੀਮਾਨ, ਸੀ. ਆਈ. ਐਮ. ਵਲੋਂ ਬਲਵਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੁੱਗਰੀ ਰਾਜਪੂਤਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਮਹਿਤਾਬਪੁਰ ਵਿਖੇ ਬੇਅੰਤ ਸਿੰਘ ਰੰਧਾਵਾ ਵਲੋਂ 10 ਲੱਖ ਵਾਲੇ ਕੈਸ਼ਲੈਸ ਕਾਰਡ ਵੰਡੇ
Ad Position 24