ਡੁੱਗਰੀ ਰਾਜਪੂਤਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਐਮਾ ਮਾਂਗਟ, 22 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁੱਗਰੀ ਰਾਜਪੂਤਾਂ ਵਿਖੇ ਇਲਾਕਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਤੇ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਪਿੰਡ ਕਲੀਨਿਕ ਦਾ ਉਦਘਾਟਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸ. ਸਰਬਜੋਤ ਸਿੰਘ ਸਾਬੀ ਵਲੋਂ ਕੀਤਾ।
ਐਮਾ ਮਾਂਗਟ, 22 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁੱਗਰੀ ਰਾਜਪੂਤਾਂ ਵਿਖੇ ਇਲਾਕਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਤੇ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਪਿੰਡ ਕਲੀਨਿਕ ਦਾ ਉਦਘਾਟਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸ. ਸਰਬਜੋਤ ਸਿੰਘ ਸਾਬੀ ਵਲੋਂ ਕੀਤਾ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਡੁੱਗਰੀ ਰਾਜਪੂਤਾਂ ਵਿਖੇ ਕਲੀਨਿਕ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਜਾਣ ਦੀ ਲੋੜ ਨਹੀਂ ਰਹੀ ਅਤੇ ਉਹ ਆਪਣੇ ਨੇੜੇ ਹੀ ਮੁੱਢਲੀ ਸਿਹਤ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਐਸ. ਐਮ. ਓ., ਸੀ. ਐਚ. ਸੀ. ਬੁੱਢਾਬੜ ਡਾ. ਨੀਲਮ ਨੇ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਵੱਖ-ਵੱਖ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਲੀਨਿਕ ਵਿਚ ਮਰੀਜ਼ਾਂ ਦੀ ਜਾਂਚ, ਲੋੜ ਅਨੁਸਾਰ ਲੈਬ ਟੈਸਟ ਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਡਾ. ਨੀਲਮ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡੁੱਗਰੀ ਰਾਜਪੂਤਾਂ ਵਿਖੇ ਸ਼ੁਰੂ ਕੀਤੇ ਗਏ ਨਵੇਂ ਆਮ ਆਦਮੀ ਪਿੰਡ ਕਲੀਨਿਕ ਰਾਹੀਂ ਪਿੰਡ ਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡ ਦੇ ਪਤਵੰਤੇ ਸੱਜਣ, ਪੰਚਾਇਤ ਮੈਂਬਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।