ਜਿੰਪਾ ਵਲੋਂ ਹੁਸ਼ਿਆਰਪੁਰ ਵਿਖੇ ਅੰਤਰ ਜ਼ਿਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸ਼ਿਪ (ਲੜਕੇ ਤੇ ਲੜਕੀਆਂ) ਅੰਡਰ 17 ਹੁਸ਼ਿਆਰਪੁਰ ਦੇ ਇਨਡੋਰ ਸਟੇਡੀਅਮ ‘ਚ ਸ਼ਾਨੋ- ਸ਼ੌਕਤ ਨਾਲ ਸ਼ੁਰੂ ਹੋਈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ, ਜਦਕਿ ਮੇਅਰ ਪ੍ਰਵੀਨ ਸੈਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਵਿਚ ਬੱਚੇ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨ ‘ ਚ ਵਡੇਰਾ ਯੋਗਦਾਨ ਪਾਉਂਦੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਖੇਡ ਮੈਦਾਨ ਅਤੇ ਖੇਡ ਪਾਰਕ ਬਣਾ ਕੇ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸ਼ਿਪ (ਲੜਕੇ ਤੇ ਲੜਕੀਆਂ) ਅੰਡਰ 17 ਹੁਸ਼ਿਆਰਪੁਰ ਦੇ ਇਨਡੋਰ ਸਟੇਡੀਅਮ ‘ਚ ਸ਼ਾਨੋ- ਸ਼ੌਕਤ ਨਾਲ ਸ਼ੁਰੂ ਹੋਈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ, ਜਦਕਿ ਮੇਅਰ ਪ੍ਰਵੀਨ ਸੈਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਵਿਚ ਬੱਚੇ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨ ‘ ਚ ਵਡੇਰਾ ਯੋਗਦਾਨ ਪਾਉਂਦੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਖੇਡ ਮੈਦਾਨ ਅਤੇ ਖੇਡ ਪਾਰਕ ਬਣਾ ਕੇ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੂੰ ਬੈਡਮਿੰਟਨ ਦੀਆਂ ਸਕੂਲ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਆਯੋਜਿਤ ਕਰਨ ਦਾ ਮਾਣ ਹਾਸਿਲ ਹੋ ਰਿਹਾ ਹੈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ, ਅਵਤਾਰ ਸਿੰਘ ਚੇਅਰਮੈਨ ਸਪੋਰਟਸ ਵੈੱਲਫੇਅਰ ਬੋਰਡ ਹੁਸ਼ਿਆਰਪੁਰ, ਸਮਾਜ ਸੇਵੀ ਵਰਿੰਦਰ ਦੱਤ ਵੈਦ, ਰਾਕੇਸ਼ ਬਿੱਲਾ, ਪ੍ਰਦੀਪ ਕੁਮਾਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ, ਪ੍ਰਿੰ. ਭਾਰਤ ਭੂਸ਼ਣ, ਜਨਰਲ ਸਕੱਤਰ ਲੈਕ: ਪ੍ਰਭਜੋਤ ਸਿੰਘ ਸਹਾਇਕ ਸਕੱਤਰ, ਲੈਕ: ਦੀਪਕ ਸੋਧੀ, ਹਰਵਿੰਦਰ ਸਿੰਘ, ਜਸਵੀਰ ਸਿੰਘ ਪੀ.ਟੀ.ਆਈ. ਟੈਕਨੀਕਲ ਕਮੇਟੀ, ਪ੍ਰਿੰ: ਜਤਿੰਦਰ ਸਿੰਘ, ਪ੍ਰਿੰ: ਚੰਦਰ ਮੋਹਨ, ਹੈੱਡ ਮਿਸਟਰੈੱਸ ਕਸ਼ਮੀਰ ਕੌਰ. ਲੈਕ: ਸੁਖਦੇਵ ਸਿੰਘ, ਲੈਕ: ਬਲਵੀਰ ਸਿੰਘ, ਹੈੱਡਮਾਸਟਰ ਸੁਮਿਤ ਚੌਹਾਨ, ਕੋਚ ਸੰਦੀਪ ਸਿੰਘ ਸੈਣੀ, ਹੇਮ ਰਾਜ, ਕੁਲਵੰਤ ਸਿੰਘ, ਵਰਿੰਦਰ ਸਿੰਘ ਨਿਮਾਣਾ, ਸੁਰਜੀਤ ਕੁਮਾਰ ਰਾਜਾ, ਹਰਦੀਪ ਸਿੰਘ, ਲਖਬੀਰ ਸਿੰਘ, ਸੰਦੀਪ ਕੁਮਾਰ, ਗੁਰਕਿਰਨ ਸਿੰਘ ਆਦਿ ਹਾਜ਼ਰ ਸਨ।