‘ ਆਪ’ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ’ਚ ਰਹੀ ਨਾਕਾਮ-ਐਡ. ਜੋਸ਼ੀ
ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਵਿਚ ਰੋਜ਼ਾਨਾ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਤੇ ਹੁੰਮਸ ਦੇ ਮੌਸਮ ਵਿਚ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਤੇ ਛੋਟੇ ਉਦਯੋਗਾਂ ਨੂੰ ਵੀ ਦੁਖੀ ਹਨ।
ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਵਿਚ ਰੋਜ਼ਾਨਾ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਤੇ ਹੁੰਮਸ ਦੇ ਮੌਸਮ ਵਿਚ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਤੇ ਛੋਟੇ ਉਦਯੋਗਾਂ ਨੂੰ ਵੀ ਦੁਖੀ ਹਨ। ਇਹ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਰੋਹਿਤ ਜੋਸ਼ੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਪਾਰਟੀ ਵਲੋਂ ਲਗਾਤਾਰ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਦੇ ਕੱਟਾਂ ਬਾਰੇ ਲੋਕਾਂ ਨੂੰ ਪਹਿਲਾਂ ਤੋਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਜਿਥੇ ਵੀ ਤਕਨੀਕੀ ਜਾਂ ਸਪਲਾਈ ਸੰਬੰਧੀ ਸਮੱਸਿਆ ਹੈ, ਉਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਬਿਜਲੀ ਦੇ ਕੱਟਾ ਦੀ ਸਮੱਸਿਆ ਦਾ ਨਿਪਟਾਰਾ ਨਾ ਕੀਤਾ ਤਾਂ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।