23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਘੁਮਿਆਲਾ ’ਚ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਸੂਬਾ-ਵਿਆਪੀ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਘੁਮਿਆਲਾ ‘ਚ ‘ਮਾਨ ਦਾ ਮੁਨਾਫ਼ਾ’ ਦਾ ਸੁਨੇਹਾ ਸਿੱਧਾ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਂਦੇ ਹੋਏ ਖ਼ੁਦ ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਸੂਬਾ-ਵਿਆਪੀ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਘੁਮਿਆਲਾ ‘ਚ ‘ਮਾਨ ਦਾ ਮੁਨਾਫ਼ਾ’ ਦਾ ਸੁਨੇਹਾ ਸਿੱਧਾ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਂਦੇ ਹੋਏ ਖ਼ੁਦ ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ। ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 21 ਸਤੰਬਰ ਨੂੰ ਧੂਰੀ ਤੋਂ ਸ਼ੁਰੂ ਕੀਤੀ ਗਈ ਸੀ। ਡਾ. ਇਸ਼ਾਂਕ ਕੁਮਾਰ ਨੇ ਆਪਣੇ ਸਾਥੀਆਂ ਨਾਲ ਪਿੰਡ ‘ਚ ਪੈਦਲ ਮਾਰਚ ਕਰਕੇ ਹਰ ਘਰ ਤੱਕ ਪਹੁੰਚ ਕੀਤੀ, ਪਰਿਵਾਰਾਂ ਨਾਲ ਬੈਠੇ ਤੇ ਉਨ੍ਹਾਂ ਨੂੰ ਦੱਸਿਆ ਕਿ ਕਿਵੇਂ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਮੁਫ਼ਤ ਬਿਜਲੀ, ਮਹਿਲਾਵਾਂ ਨੂੰ ਸਨਮਾਨ ਰਾਸ਼ੀ, ਸਿਹਤ ਸਹੂਲਤਾਂ ਤੋਂ ਲੈ ਕੇ ਸਿੱਖਿਆ ਸਹਾਇਤਾ ਤੱਕ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਘਰਾਂ ਲਈ, ਇਹ ਸਿਰਫ਼ ਸਰਕਾਰੀ ਰਿਪੋਰਟ ਕਾਰਡ ਦੇ ਅੰਕੜੇ ਨਹੀਂ, ਸਗੋਂ ਅਸਲ ਰਾਹਤ ਹੈ ਜਿਸ ਨੇ ਰੋਜ਼ਮੱਰਾ ਦੇ ਖ਼ਰਚਿਆਂ ਦੇ ਬੋਝ ਨੂੰ ਹਲਕਾ ਕੀਤਾ ਹੈ ਅਤੇ ਪਰਿਵਾਰਾਂ ਨੂੰ ਥੋੜੀ ਹੋਰ ਸੁੱਖ ਦੀ ਸਾਹ ਦਿੱਤੀ ਹੈ। ਘੁਮਿਆਲਾ ਦੇ ਲੋਕਾਂ ਦਾ ਹੁੰਗਾਰਾ ਬੇਹੱਦ ਨਿੱਘਾ ਅਤੇ ਸਕਾਰਾਤਮਿਕ ਰਿਹਾ। ਉਨ੍ਹਾਂ ਨਿੱਜੀ ਤੌਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਜਿਥੇ ਸੰਭਵ ਹੋਇਆ ਉਥੇ ਤੁਰੰਤ ਕਾਰਵਾਈ ਕੀਤੀ ਅਤੇ ਬਾਕੀ ਮਸਲਿਆਂ ‘ਤੇ ਅੱਗੇ ਦੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਅਸ਼ੋਕ ਕੁਮਾਰ ਦੀ ਕਾਵਿ ਪੁਸਤਕ ਲੋਕ ਅਰਪਣ ਅਗਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ’ਚ ਰਹੀ ਨਾਕਾਮ-ਐਡ. ਜੋਸ਼ੀ
Ad Position 24