23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁ. ਸ਼ਹੀਦਾਂ ਵਿਖੇ ਸ਼ੁਰੂ ਹੋਈ ਲੜੀਵਾਰ ਕਥਾ ਦੀ ਸਮਾਪਤੀ ਮੌਕੇ ਗੁਰਮਤਿ ਸਮਾਗਮ

ਮਾਹਿਲਪੁਰ, 22 ਸਤੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ 5 ਸਾਲਾਂ ਪਹਿਲਾ ਆਰੰਭ ਕੀਤੀ ਹੋਈ ਲੜੀਵਾਰ ਕਥਾ ਦੀ ਸਮਾਪਤੀ ਤੇ ਭੋਗ ਦੀ ਕਥਾ ਮੌਕੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਸਾਹਿਬ ਦੀ ਲੜੀ ਦੇ ਭੋਗ ਪਾਏ ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵਲੋਂ ਗੁਰਬਾਣੀ ਕਥਾ ਵਿਚਾਰ ਕੀਤੀ ਗਈ ਤੇ ਚੜ੍ਹਦੀ ਕਲਾਂ ਦੀ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਮੁੱਖ ਵਾਕ ਸਰਵਣ ਕਰਵਾਇਆ।

Ad Position 21
No active advertisement
ਅਜੀਤ ਡੈਸਕ 23-09-2026
ਮਾਹਿਲਪੁਰ, 22 ਸਤੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ 5 ਸਾਲਾਂ ਪਹਿਲਾ ਆਰੰਭ ਕੀਤੀ ਹੋਈ ਲੜੀਵਾਰ ਕਥਾ ਦੀ ਸਮਾਪਤੀ ਤੇ ਭੋਗ ਦੀ ਕਥਾ ਮੌਕੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਸਾਹਿਬ ਦੀ ਲੜੀ ਦੇ ਭੋਗ ਪਾਏ ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵਲੋਂ ਗੁਰਬਾਣੀ ਕਥਾ ਵਿਚਾਰ ਕੀਤੀ ਗਈ ਤੇ ਚੜ੍ਹਦੀ ਕਲਾਂ ਦੀ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਮੁੱਖ ਵਾਕ ਸਰਵਣ ਕਰਵਾਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਤੇ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਹੈੱਡ ਗ੍ਰੰਥੀ ਗੁਰਜਿੰਦਰ ਸਿੰਘ ਦਾ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਕਰਮਜੀਤ ਸਿੰਘ, ਮਹੰਤ ਤਰਲੋਚਨ ਸਿੰਘ, ਮੈਨੇਜਰ ਹਰਭਜਨ ਸਿੰਘ, ਸੰਤ ਬੀਬੀ ਜਸਪ੍ਰੀਤ ਕੌਰ, ਪਿ੍ਰੰ.ਰਾਜਵਿੰਦਰ ਕੌਰ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਇਕਬਾਲ ਸਿੰਘ ਖੇੜਾ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਬਾਬਾ ਮੱਖਣ ਸਿੰਘ ਟੂਟੋਮਜਾਰਾ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਬਿਕਰਮਜੀਤ ਸਿੰਘ ਨੰਗਲ ਖ਼ੁਰਦ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਜਸਪਾਲ ਸਿੰਘ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਲਖਵੀਰ ਸਿੰਘ ਰਾਣਾ ਡਾਨਸੀਵਾਲ, ਮੋ ਤਾ ਸਿੰਘ ਜੇ.ਈ, ਮੈਨੇਜਰ ਭੁਪਿੰਦਰ ਸਿੰਘ ਬੰਗਾ, ਹੈੱਡ ਗ੍ਰੰਥੀ ਹਰਬੰਸ ਸਿੰਘ, ਜਸਪਾਲ ਸਿੰਘ ਪਾਲਾ ਖ਼ਾਨਪੁਰ, ਗ੍ਰੰਥੀ ਸੁਰਜੀਤ ਸਿੰਘ, ਗ੍ਰੰਥੀ ਇੰਦਰਜੀਤ ਸਿੰਘ, ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਕਾਬਲ ਸਿੰਘ ਫ਼ਤਹਿਗੜ੍ਹ ਸਾਹਿਬ, ਮੈਨੇਜਰ ਬਲਵਿੰਦਰ ਸਿੰਘ ਭੁਮਾਰਸੀ, ਬਿੱਟਾ ਸਿੰਘ, ਗਿਆਨੀ ਕਰਨਵੀਰ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਇੰਸ. ਜਸਵਿੰਦਰ ਸਿੰਘ, ਭਾਈ ਹਰਮੇਸ਼ ਸਿੰਘ, ਰਸ਼ਪਾਲ ਸਿੰਘ ਕਥਾ ਵਾਚਕ, ਪਰਮਿੰਦਰ ਸਿੰਘ ਲਾਚੋਵਾਲ, ਬਾਬਾ ਅਮਰ ਸਿੰਘ, ਬਾਬਾ ਕਿਰਪਾਲ ਸਿੰਘ ਪੰਡੋਰੀ, ਭਾਈ ਗੁਰਜੀਤ ਸਿੰਘ ਪ੍ਰਚਾਰਕ, ਜ਼ੋਰਾਵਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਹਰਦੀਪ ਸਿੰਘ, ਮਾ.ਬਲਵੀਰ ਸਿੰਘ, ਰਣਵੀਰ ਸਿੰਘ ਸਕੱਤਰ, ਚਰਨਜੀਤ ਸਿੰਘ ਮਨੋਲੀਆ, ਗੁਰਲਾਟ ਸਿੰਘ, ਰਾਜਪ੍ਰੀਤ ਸਿੰਘ, ਹਰਸਿਮਰਨ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ ਸਤੌਰ, ਡਾ. ਮਨਮੋਹਨ ਸਿੰਘ, ਡਾ. ਪਰਮਜੀਤ ਕੌਰ, ਰਵਿੰਦਰ ਸਿੰਘ, ਰਾਜਨ ਸਿੰਘ, ਮਾਨ ਸਿੰਘ, ਅਮਰੀਕ ਸਿੰਘ, ਪਿ੍ਰੰਸ ਸਿੰਘ, ਬਿਕਰਮਜੀਤ ਸਿੰਘ, ਗੁਰਨਾਮ ਸਿੰਘ, ਹਿੰਮਤ ਸਿੰਘ, ਲਖਵੀਰ ਸਿੰਘ ਲੱਖਾ, ਭਾਈ ਨਿਰਮਲ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਰੂਪ ਸਿੰਘ, ਨਰਿੰਦਰ ਸਿੰਘ, ਲਖਵੀਰ ਸਿੰਘ ਅਤੇ ਪਾਠੀ ਸਿੰਘ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਗੇਰੀ ਸਹਿਕਾਰੀ ਖੇਤੀਬਾੜੀ ਸਭਾ ਦਾ ਇਜਲਾਸ 29 ਨੂੰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ
Ad Position 24