22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੈਂਸ ਅਵਾਨ ਵਿਚ ਸਾਬਕਾ ਮੰਤਰੀ ਗਿਲਜੀਆਂ ਨੇ ਕਾਂਗਰਸ ਦੇ ਹੱਕ ’ਚ ਵਾਸੀਆਂ ਨੂੰ ਕੀਤਾ ਲਾਮਬੰਦ

ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਬੈਂਸ ਅਵਾਨ ਵਿਖੇ ਕਾਂਗਰਸ ਪਾਰਟੀ ਵਲੋਂ ਇਕ ਮੀਟਿੰਗ ਕਰਵਾਈ ਗਈ, ਜਿਸ ’ਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਸਮੇਤ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 21
No active advertisement
ਪਿੰਡ ਬੈਂਸ ਅਵਾਨ ਵਿਖੇ ਮੀਟਿੰਗ ਦੌਰਾਨ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ। ਤਸਵੀਰ : ਭਗਵਾਨ ਸਿੰਘ ਸੈਣੀ 23-09-2026
ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਬੈਂਸ ਅਵਾਨ ਵਿਖੇ ਕਾਂਗਰਸ ਪਾਰਟੀ ਵਲੋਂ ਇਕ ਮੀਟਿੰਗ ਕਰਵਾਈ ਗਈ, ਜਿਸ ’ਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਸਮੇਤ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਤੇ ਅਪਰਾਧਿਕ ਘਟਨਾਵਾਂ ਵਿਚ ਵਾਧਾ ਹੋਣ ਕਾਰਨ ਆਮ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਫ਼ੈਸਲਾ ਲੈਣਗੇ। ਸਾਬਕਾ ਮੰਤਰੀ ਗਿਲਜੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਨਿੱਕਾ, ਨੰਬਰਦਾਰ ਮਹਿੰਦਰ ਸਿੰਘ, ਸਰਪੰਚ ਜਸਪਾਲ ਸਿੰਘ, ਪੰਚ ਨਰਿੰਦਰ ਕੌਰ, ਲਖਵਿੰਦਰ ਸਿੰਘ ਲੱਖਾ, ਸੰਦੀਪ ਸਿੰਘ ਸਨੀ, ਹਰਪਾਲ ਸਿੰਘ, ਪੰਚ ਪਵਨਪ੍ਰੀਤ ਸਿੰਘ, ਬਲਦੇਵ ਸਿੰਘ, ਸਤਪਾਲ ਸਿੰਘ, ਬਲਕਾਰ ਸਿੰਘ, ਸੁੱਚਾ ਸਿੰਘ, ਲਾਲੀ, ਬਲਵਿੰਦਰ ਕੌਰ, ਕੁਲਵੰਤ ਕੌਰ, ਐਡਵੋਕੇਟ ਮਨਪ੍ਰੀਤ ਕੌਰ, ਨੰਬਰਦਾਰ ਗੁਰਬਚਨ ਸਿੰਘ, ਸਰੂਪ ਸਿੰਘ, ਤੁਲਸਾ ਸਿੰਘ, ਹਰਨੇਕ ਸਿੰਘ, ਕੁਲਵਿੰਦਰ ਸਿੰਘ ਮੰਗਾ, ਡੀ. ਐੱਸ. ਪੀ. ਜਸਵੀਰ ਸਿੰਘ , ਕੁਲਵੀਰ ਸਿੰਘ ਰਾਜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰਲੀ ਲਰਨਰਜ਼ ਬੱਚਿਆਂ ਲਈ ਵਿਸ਼ੇਸ਼ ਸਿੱਖਿਆਤਮਿਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ-ਨਿਰਮਾਣ
Ad Position 24