22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਐਡ: ਐਸ. ਪੀ. ਰਾਣਾ ਤੇ ਐਡ: ਗੌਰਵ ਗਰਗ ਦਾ ਸਨਮਾਨ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਟੈਕਸੇਸ਼ਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਐਸ. ਪੀ.

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਟੈਕਸੇਸ਼ਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਐਸ. ਪੀ. ਰਾਣਾ ਤੇ ਜਨਰਲ ਸਕੱਤਰ ਐਡਵੋਕੇਟ ਗੌਰਵ ਗਰਗ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਕਰ ਪ੍ਰਣਾਲੀ ਦੇਸ਼ ਦੀ ਆਰਥਿਕ ਵਿਵਸਥਾ ਦਾ ਇਕ ਮਹੱਤਵਪੂਰਨ ਆਧਾਰ ਹੈ। ਸਮੇਂ ਸਿਰ ਅਤੇ ਸਹੀ ਢੰਗ ਨਾਲ ਕਰਾਂ ਦੀ ਅਦਾਇਗੀ ਕਰਨ ਨਾਲ ਸਰਕਾਰ ਨੂੰ ਵਿਕਾਸ ਕਾਰਜਾਂ, ਲੋਕ-ਭਲਾਈ ਯੋਜਨਾਵਾਂ ਤੇ ਬੁਨਿਆਦੀ ਢਾਂਚੇ ਲਈ ਲੋੜੀਂਦੇ ਸਰੋਤ ਪ੍ਰਾਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਕੀਲ ਸਮਾਜ ਤੇ ਨਿਆਂ ਪ੍ਰਣਾਲੀ ਦੇ ਮਹੱਤਵਪੂਰਨ ਸਤੰਭ ਹਨ। ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਐਸ. ਪੀ. ਰਾਣਾ ਅਤੇ ਜਨਰਲ ਸਕੱਤਰ ਐਡਵੋਕੇਟ ਗੌਰਵ ਗਰਗ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਅਵਤਾਰ ਸਿੰਘ ਕੰਗ, ਐਡਵੋਕੇਟ ਰਾਹੁਲ ਪਾਸੀ, ਐਡਵੋਕੇਟ ਹਰੀਸ਼ ਏਰੀ, ਐਡਵੋਕੇਟ ਐਸ. ਪੀ. ਜੋਸ਼ੀ, ਐਡਵੋਕੇਟ ਨਰਿੰਦਰ ਜੋਸ਼ੀ, ਅੰਕਿਤ ਕੁੰਦਰਾ, ਵਿਨੋਦ ਪਰਮਾਰ ਵਿਜੇ ਅਰੋੜਾ, ਸ਼ਾਖਾ ਬੱਗਾ, ਅਸ਼ਵਨੀ ਕੁਮਾਰ ਦੱਤਾ, ਅਜੇ ਚਾਵਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਨੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਕਰੋੜਾਂ ਦੇ ਘੋਟਾਲੇ ਵਾਲੀ ਸਿੰਘਪੁਰ ਸੁਸਾਇਟੀ ਨਾਲ ਸੰਬੰਧਿਤ ਪਿੰਡਾਂ ਦੇ ਕਿਸਾਨ ਖਾਦ ਤੋਂ ਵਾਂਝੇ
Ad Position 24