ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ-ਗੁਰਪ੍ਰੀਤ ਸਿੰਘ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 25 ਸਤੰਬਰ ਨੂੰ ਰਾਤ ਦਾ ਪਹਿਲਾ ਸਮਾਗਮ ਪਿੰਡ ਨੰਗਲ ਕਾਨੂੰਗੋ ਵਿਖੇ ਹੋਵੇਗਾ, ਜਿਸ ‘ਚ ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ ਵਾਲੇ ਅਤੇ ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਨ
ਨੰਗਲ ਕਾਨੂੰਗੋ, ਸਕਰਾਲਾ, ਬੈਂਚਾਂ ਸਮੇਤ ਵੱਖ-ਵੱਖ ਪਿੰਡਾਂ ’ਚ ਹੋਣਗੇ ਸਮਾਗਮ
24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 25 ਸਤੰਬਰ ਨੂੰ ਰਾਤ ਦਾ ਪਹਿਲਾ ਸਮਾਗਮ ਪਿੰਡ ਨੰਗਲ ਕਾਨੂੰਗੋ ਵਿਖੇ ਹੋਵੇਗਾ, ਜਿਸ ‘ਚ ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ ਵਾਲੇ ਅਤੇ ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ ਰਾਤ ਦਾ ਦੂਸਰਾ ਸਮਾਗਮ ਪਿੰਡ ਸਕਰਾਲਾ ਨਜ਼ਦੀਕ ਧੂਤਾਂ ਦੁਸੜਕਾ ਵਿਖੇ ਹੋਵੇਗਾ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਕੀਰਤਨ ਦੀ ਹਾਜ਼ਰੀ ਭਰਨਗੇ ਅਤੇ ਢਾਡੀ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ ਢਾਡੀ ਵਾਰਾਂ ਸਰਵਣ ਕਰਵਾਉਣਗੇ। ਇਸੇ ਰਾਤ ਦਾ ਤੀਸਰਾ ਸਮਾਗਮ ਪਿੰਡ ਬੈਂਚਾ ਨਜ਼ਦੀਕ ਅੱਡਾ ਸਰਾਂ ਵਿਖੇ ਹੋਵੇਗਾ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਘਰਜੋਤ ਸਿੰਘ ਖ਼ਾਲਸਾ ਹੁਸ਼ਿਆਰਪੁਰ ਵਾਲਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 26 ਸਤੰਬਰ ਨੂੰ ਰਾਤ ਦਾ ਪਹਿਲਾ ਸਮਾਗਮ ਪਿੰਡ ਲਾਲੋਵਾਲ ਹੁਸੈਨਪੁਰ ਵਿਖੇ ਹੋਵੇਗਾ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਢਾਡੀ ਜਸਵੀਰ ਸਿੰਘ ਮੋਹਲਕੇ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ ਰਾਤ ਦਾ ਦੂਸਰਾ ਸਮਾਗਮ ਪਿੰਡ ਖੱਬਲਾਂ ਨਜ਼ਦੀਕ ਬੁੱਲ੍ਹੋਵਾਲ ਵਿਖੇ ਕਰਵਾਇਆ ਜਾਵੇਗਾ, ਜਿਸ ‘ਚ ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ ਕੀਰਤਨ ਦੀ ਹਾਜ਼ਰੀ ਭਰਨਗੇ। 2 7 ਸਤੰਬਰ ਨੂੰ ਸ਼ਾਮ ਦਾ ਸਮਾਗਮ 4 ਵਜੇ ਤੋਂ 6 ਵਜੇ ਤੱਕ ਪਿੰਡ ਨੀਲਾ ਨਲੋਆ ਵਿਖੇ ਹੋਵੇਗਾ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਤੇ ਭਾਈ ਘਰਜੋਤ ਸਿੰਘ ਖ਼ਾਲਸਾ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸੇ ਤਰ੍ਹਾਂ ਰਾਤ ਦਾ ਪਹਿਲਾ ਸਮਾਗਮ ਪਿੰਡ ਕੰਗਮਾਈ ਵਿਖੇ ਹੋਵੇਗਾ, ਜਿਸ ‘ਚ ਕੀਰਤਨ ਹਾਜ਼ਰੀ ਭਾਈ ਸਤਿੰਦਰ ਸਿੰਘ ਆਲਮ ਅਤੇ ਭਾਈ ਕੁਲਵਿੰਦਰ ਸਿੰਘ ਕੰਗ ਮਾਈ ਵਾਲਿਆਂ ਦੇ ਜਥਿਆਂ ਵਲੋਂ ਲਗਵਾਈ ਜਾਵੇਗੀ। ਇਸੇ ਤਰ੍ਹਾਂ ਹੀ ਰਾਤ ਦਾ ਦੂਸਰਾ ਸਮਾਗਮ ਪਿੰਡ ਸਹਿਜੋਵਾਲ ਵਿਖੇ ਹੋਵੇਗਾ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਅਤੇ ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 28 ਸਤੰਬਰ ਨੂੰ ਰਾਤ ਦਾ ਸਮਾਗਮ ਪਿੰਡ ਗੋਬਿੰਦਪੁਰ ਖੁਣਖੁਣ ਵਿਖੇ ਹੋਵੇਗਾ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਵਾਲੇ ਅਤੇ ਗੋਬਿੰਦ ਪੁਰ ਖੁਣਖੁਣ ਦੇ ਬੱਚਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਰਾਤ ਦੇ ਸਾਰੇ ਸਮਾਗਮ ਸ਼ਾਮ 6:30 ਵਜੇ ਤੋਂ ਰਾਤ 8:30 ਵਜੇ ਤੱਕ ਹੋਣਗੇ ਅਤੇ ਸਮਾਗਮਾਂ ‘ਚ ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਅਤੇ ਕੈਲੰਡਰ ਵੀ ਵੰਡੇ ਜਾਣਗੇ।