ਬੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਡਾ: ਮਨਦੀਪ ਕਮਲ ਵਲੋਂ ਮੀਟਿੰਗ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਅਤੇ ਕੰਟਰੋਲ ਲਈ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਅਤੇ ਕੰਟਰੋਲ ਲਈ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਅਤੇ ਐਂਟੀ ਮਲੇਰੀਆ ਵਿੰਗ ਦੇ ਸਟਾਫ਼ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿਚ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਫ਼ੀਲਡ ਪੱਧਰ ‘ਤੇ ਸਟਾਫ਼ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਿਰਫ਼ ਮਰੀਜ਼ਾਂ ਦਾ ਇਲਾਜ ਹੀ ਨਹੀਂ, ਸਗੋਂ ਵੈਕਟਰ ਦੇ ਸਰੋਤਾਂ ਨੂੰ ਖ਼ਤਮ ਕਰਨਾ ਅਤੇ ਸਮੇਂ ਸਿਰ ਸਰਵੇ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੂੰ ਫ਼ੀਲਡ ਸਰਵੇ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।