25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਊਟਸੋਰਸ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ)-ਆਊਟਸੋਰਸ ਮੁਲਾਜ਼ਮਾਂ ਵੱਲੋਂ ਆਉਟਸੋਰਸ ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਹਾਊਸ ਦੀ ਮੀਟਿੰਗ ਦੌਰਾਨ ਕਰਮਚਾਰੀਆਂ ਨੇ ਮੀਟਿੰਗ ਹਾਲ ਦੇ ਬਾਹਰ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਮੰਨਣ ਤੱਕ ਹੜਤਾਲ ’ਤੇ ਬੈਠਣ ਦੀ ਚੇਤਾਵਨੀ ਦਿੱਤੀ।

Ad Position 21
No active advertisement
ਅਜੀਤ ਡੈਸਕ 25-09-2026
ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ)-ਆਊਟਸੋਰਸ ਮੁਲਾਜ਼ਮਾਂ ਵੱਲੋਂ ਆਉਟਸੋਰਸ ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਹਾਊਸ ਦੀ ਮੀਟਿੰਗ ਦੌਰਾਨ ਕਰਮਚਾਰੀਆਂ ਨੇ ਮੀਟਿੰਗ ਹਾਲ ਦੇ ਬਾਹਰ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਮੰਨਣ ਤੱਕ ਹੜਤਾਲ ’ਤੇ ਬੈਠਣ ਦੀ ਚੇਤਾਵਨੀ ਦਿੱਤੀ। ਇਸ ਮੌਕੇ ਪ੍ਰਧਾਨ ਕਮਲ ਭੱਟੀ ਨੇ ਦੱਸਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਆਉਟਸੋਰਸ ਮੁਲਾਜ਼ਮ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੇ ਇਨ੍ਹਾਂ ਇਨਸੋਰਸ ਕਰਨ ਦੇ ਨਾਲ-ਨਾਲ 20500 ਰੁਪਏ ਤਨਖ਼ਾਹ ਦਾ ਵੀ ਵਾਅਦਾ ਕੀਤਾ ਸੀ ਅਤੇ ਚਿੱਠੀ ਵੀ ਜਾਰੀ ਕੀਤੀ ਸੀ ਲੇਕਿਨ ਜਦੋਂ ਉਨ੍ਹਾਂ ਨੂੰ ਹੱਕ ਮਿਲਣ ਦੀ ਵਾਰੀ ਆਈ ਤਾਂ ਪਤਾ ਲੱਗਾ ਹੈ ਕਿ ਸਿਰਫ਼ ਸਫ਼ਾਈ ਤੇ ਸੀਵਰੇਜ ਕਰਮਚਾਰੀਆਂ ਹੀ ਇਨਸੋਰਸ ਕਰਕੇ ਉਨ੍ਹਾਂ ਦੀ ਤਨਖ਼ਾਹ ’ਚ ਵਾਧਾ ਕੀਤਾ ਗਿਆ ਹੈ ਜਦਕਿ ਹੋਰਨਾਂ ਬ੍ਰਾਚਾਂ ਦੇ ਕਰਮਚਾਰੀਆਂ ਨੂੰ ਇਨਸੋਰਸ ਤਾਂ ਕੀਤਾ ਜਾਵੇਗਾ ਲੇਕਿਨ ਉਨ੍ਹਾਂ ਦੀ ਤਨਖ਼ਾਹ ’ਚ ਵਾਧਾ ਨਹੀਂ ਕੀਤਾ ਜਾਵੇਗਾ, ਜਿਸਦੇ ਚੱਲਦਿਆਂ ਕਰਮਚਾਰੀ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਾਊਸ ’ਚ ਇਸ ਸੰਬੰਧੀ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਹੈ ਤਾਂ ਇਸਦੀ ਕੀ ਗਾਰੰਟੀ ਹੈ ਕਿ ਸਰਕਾਰ ਨੂੰ ਇਸ ਨੂੰ ਪਾਸ ਕਰ ਦੇਵੇਗੀ। ਇਸ ਲਈ ਜਦੋਂ ਤੱਕ ਪੂਰਾ ਹੱਕ ਨਹੀਂ ਦਿੱਤਾ ਜਾਵੇਗਾ ਉਦੋਂ ਤੱਕ ਹੜਤਾਲ ’ਤੇ ਰਹਿਣਗੇ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਜੋ ਮੀਟਿੰਗ ’ਚ ਭਾਗ ਲੈਣ ਲਈ ਪਹੁੰਚੇ ਸਨ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਸਰਕਾਰ ਨਾਲ ਗੱਲ ਕਰਨਗੇ। ਇਸ ਮੌਕੇ ਅਸ਼ਵਨੀ ਕੁਮਾਰ ਲੱਡੂ, ਅਰੁਣ ਆਦੀਆ, ਧਰਮਿੰਦਰ, ਅਮਨ ਸਹੋਤਾ, ਅਸ਼ਵਨੀ ਭੱਟੀ, ਆਸ਼ੂ ਬੱਤਰਾ, ਜੱਸੀ ਭੱਟੀ, ਅਨਿਲ ਹੰਸ, ਹਰਵਿੰਦਰ ਸੈਣੀ, ਸੁਮਿਤ ਸ਼ਰਮਾ ਆਦਿ ਹੋਰ ਆਉਟਸੋਰਸ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਗੁਰਦਾਸ ਦਾਸ ਦੀ ਬਰਸੀ ਸੰਬੰਧੀ ਸਮਾਗਮ ਕਰਵਾਏ
Ad Position 24