25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ, 24 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਮਾਨਸਿਕ ਸਿਹਤ ਸੰਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਗੜ੍ਹਦੀਵਾਲਾ, 24 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਮਾਨਸਿਕ ਸਿਹਤ ਸੰਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਅਰਥ-ਸ਼ਾਸਤਰ ਵਿਭਾਗ ਦੇ ਅਧਿਆਪਕ ਜਸਪ੍ਰੀਤ ਕੌਰ ਨੇ ਮਾਨਸਿਕ ਸਿਹਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਸਿਰਫ਼ ਕਿਸੇ ਮਾਨਸਿਕ ਬਿਮਾਰੀ ਦੀ ਗੈਰ-ਮੌਜੂਦਗੀ ਦਾ ਨਾਮ ਨਹੀਂ, ਸਗੋਂ ਵਿਅਕਤੀ ਦੀ ਭਾਵਨਾਤਮਕ, ਸਮਾਜਿਕ ਅਤੇ ਮਨੋਵਿਗਿਆਨਕ ਤੰਦਰੁਸਤੀ ਨਾਲ ਜੁੜੀ ਹੋਈ ਹੈ। ਚੰਗੀ ਮਾਨਸਿਕ ਸਿਹਤ ਵਿਅਕਤੀ ਨੂੰ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ, ਸਕਾਰਾਤਮਿਕ ਸੋਚ ਰੱਖਣ, ਸਹੀ ਫ਼ੈਸਲੇ ਲੈਣ ਅਤੇ ਆਪਣੇ ਰਿਸ਼ਤਿਆਂ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਿਚ ਸਹਾਇਤਾ ਕਰਦੀ ਹੈ। ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਦੱਸਿਆ ਗਿਆ ਕਿ ਪੜ੍ਹਾਈ, ਪ੍ਰੀਖਿਆਵਾਂ, ਕੈਰੀਅਰ, ਮੁਕਾਬਲੇ ਅਤੇ ਨਿੱਜੀ ਜੀਵਨ ਨਾਲ ਜੁੜਿਆ ਤਣਾਅ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਮੁੱਚੀ ਸ਼ਖ਼ਸੀਅਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਪੂਰੀ ਨੀਂਦ, ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ, ਸਮੇਂ ਦੀ ਸਹੀ ਯੋਜਨਾਬੰਦੀ, ਸਕਾਰਾਤਮਿਕ ਸੋਚ ਅਤੇ ਆਪਣੀਆਂ ਭਾਵਨਾਵਾਂ ਨੂੰ ਪਰਿਵਾਰ, ਦੋਸਤਾਂ ਜਾਂ ਅਧਿਆਪਕਾਂ ਨਾਲ ਸਾਂਝਾ ਕਰਨਾ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਲਈ ਸਿਰਫ਼ ਅਕਾਦਮਿਕ ਯੋਗਤਾ ਹੀ ਨਹੀਂ, ਸਗੋਂ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਵੀ ਬਹੁਤ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਸਮੀਰ ਤੇਜ਼ੀ ਦੇ ਹੱਕ ’ਚ ਮੁਕੰਮਲ ਹੜਤਾਲ ਅਤੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਆਊਟਸੋਰਸ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ
Ad Position 24