ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੱਜ ਕਸਬਾ ਹਰਿਆਣਾ ’ਚ ਕੀਤਾ ਜਾਵੇਗਾ ਭਰਵਾਂ ਸਵਾਗਤ-ਬੀਬੀ ਜੋਸ਼
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 25 ਸਤੰਬਰ ਨੂੰ ਹਲਕਾ ਸ਼ਾਮਚੁਰਾਸੀ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ।
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 25 ਸਤੰਬਰ ਨੂੰ ਹਲਕਾ ਸ਼ਾਮਚੁਰਾਸੀ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਵਿਖੇ ਬਾਅਦ ਦੁਪਹਿਰ 3 ਵਜੇ ਪਹੁੰਚੇਗੀ, ਜਿੱਥੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਯਾਤਰਾ ਦਾ ਭਰਵਾਂ ਸਵਾਗਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਹਰਿਆਣਾ ਦੇ ਦੁਸਹਿਰਾ ਗਰਾਉਂਡ ‘ਚ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਤੇ ਹਲਕੇ ਦੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਹੋਵੇਗੀ। ਜਿਸ ਨੂੰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰੇਗੀ।