ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਸਮਾਗਮ 28 ਨੂੰ
ਸ਼ਾਮਚੁਰਾਸੀ, 24 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਦੀ 107ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਹਰਭਜਨ ਸਿੰਘ ਸੇਠ ਅਤੇ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਲੋਂ ਬਾਬਾ ਜਵਾਹਰ ਦਾਸ ਜੀ ਦੀ ਬਰਸੀ ਮੌਕੇ 28 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਬੁੱਟਰ, ਬਾਬਾ ਬੰਤਾ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ, ਬੀਬੀ ਦਲੇਰ ਕੌਰ ਖ਼ਾਲਸਾ, ਖੋਜਕੀਪੁਰ ਵਾਲਿਆਂ ਦਾ ਜਥਾ, ਨਿਰਵੈਰ ਖ਼ਾਲਸਾ ਕਵੀਸ਼ਰੀ ਜਥਾ,ਭਾਈ ਰਣਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਭਗਵੰਤ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਯਾਦਵਿੰਦਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਸੁਖਵਿੰਦਰ ਸਿੰਘ ਸ਼ਾਮਿਲ ਹੋਣਗੇ।
ਬ
ਬਾਬਾ ਜਵਾਹਰ ਦਾਸ
25-09-2026
ਸ਼ਾਮਚੁਰਾਸੀ, 24 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਦੀ 107ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਹਰਭਜਨ ਸਿੰਘ ਸੇਠ ਅਤੇ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਲੋਂ ਬਾਬਾ ਜਵਾਹਰ ਦਾਸ ਜੀ ਦੀ ਬਰਸੀ ਮੌਕੇ 28 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਬੁੱਟਰ, ਬਾਬਾ ਬੰਤਾ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ, ਬੀਬੀ ਦਲੇਰ ਕੌਰ ਖ਼ਾਲਸਾ, ਖੋਜਕੀਪੁਰ ਵਾਲਿਆਂ ਦਾ ਜਥਾ, ਨਿਰਵੈਰ ਖ਼ਾਲਸਾ ਕਵੀਸ਼ਰੀ ਜਥਾ,ਭਾਈ ਰਣਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਭਗਵੰਤ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਯਾਦਵਿੰਦਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਸੁਖਵਿੰਦਰ ਸਿੰਘ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ 27 ਸਤੰਬਰ ਸ਼ਾਮ ਨੂੰ ਵਿਸ਼ੇਸ਼ ਕੀਰਤਨ ਸਮਾਗਮ ਅਤੇ 29 ਸਤੰਬਰ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।