ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਬੈਡਮਿੰਟਨ ਦੇ ਹੋਏ ਦਿਲ ਖਿੱਚਵੇਂ ਮੁਕਾਬਲੇ
ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ)-ਸਥਾਨਕ ਇਨਡੋਰ ਸਟੇਡੀਅਮ ਵਿਖੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਡਰ-17 ਬੈਡਮਿੰਟਨ ਲੜਕੇ ਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਕੁਆਰਟਰ ਫ਼ਾਈਨਲ ਮੈਚਾਂ ਵਿੱਚ ਪੰਜਾਬ ਭਰ ਤੋਂ ਪਹੁੰਚੇ ਬੈਡਮਿੰਟਨ ਖਿਡਾਰੀਆਂ ਦੇ ਦਿਲ ਖਿੱਚਵੇ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਇਨ੍ਹਾਂ ਖੇਡਾਂ ਦੇ ਅੱਜ ਤੀਸਰੇ ਦਿਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਪਹੁੰਚੇ।
ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ)-ਸਥਾਨਕ ਇਨਡੋਰ ਸਟੇਡੀਅਮ ਵਿਖੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਡਰ-17 ਬੈਡਮਿੰਟਨ ਲੜਕੇ ਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਕੁਆਰਟਰ ਫ਼ਾਈਨਲ ਮੈਚਾਂ ਵਿੱਚ ਪੰਜਾਬ ਭਰ ਤੋਂ ਪਹੁੰਚੇ ਬੈਡਮਿੰਟਨ ਖਿਡਾਰੀਆਂ ਦੇ ਦਿਲ ਖਿੱਚਵੇ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਇਨ੍ਹਾਂ ਖੇਡਾਂ ਦੇ ਅੱਜ ਤੀਸਰੇ ਦਿਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਪਹੁੰਚੇ। ਉਨਾਂ ਨੇ ਖਿਡਾਰੀਆਂ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਆ। ਲੜਕਿਆਂ ਦੇ ਕੁਆਰਟਰ ਫ਼ਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਟਿਆਲਾ ਨੂੰ, ਹੁਸ਼ਿਆਰਪੁਰ ਨੇ ਮੋਗਾ ਨੂੰ, ਜਲੰਧਰ ਨੇ ਬਠਿੰਡਾ ਨੂੰ ਅਤੇ ਗੁਰਦਾਸਪੁਰ ਨੇ ਲੁਧਿਆਣਾ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਕੁਆਰਟਰ ਫ਼ਾਈਨਲ ਮੁਕਾਬਲਿਆਂ ਦੌਰਾਨ ਜਲੰਧਰ ਨੇ ਲੁਧਿਆਣਾ, ਪਟਿਆਲਾ ਨੇ ਸ੍ਰੀ ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ ਨੇ ਹੁਸ਼ਿਆਰਪੁਰ ਨੂੰ ਤੇ ਗੁਰਦਾਸਪੁਰ ਨੇ ਫਿਰੋਜ਼ਪੁਰ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਭਾਰਤ ਭੂਸ਼ਣ, ਸੁਨੀਲ ਸ਼ਰਮਾ, ਲੈਕਚਰਾਰ ਪ੍ਰਭਜੋਤ ਸਿੰਘ, ਸਤਬੀਰ ਸਿੰਘ, ਕੋਚ ਸੰਦੀਪ ਸਿੰਘ ਸੈਣੀ, ਬਲਵੀਰ ਸਿੰਘ, ਦੀਪਕ ਸੋਧੀ, ਟੈਕਨੀਕਲ ਕਮੇਟੀ ਦੇ ਜਸਵੀਰ ਸਿੰਘ, ਮੁੱਖ ਅਧਿਆਪਕਾ ਕਸ਼ਮੀਰ ਕੌਰ, ਕੁਲਵੀਰ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਿਰ ਸਨ।