26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਓਇਸ਼ੀ ਮੰਡਲ ਨੇ ਪਿੱਪਲਾਂਵਾਲਾ ’ਚ ਘਰਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੀ ਲੜੀ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਇਲਾਕਿਆਂ ਵਿਚ ਟੀਮਾਂ ਵਲੋਂ ਚੈਕਿੰਗ ਤੇਜ਼ ਕਰਦਿਆਂ ਪਾਇਆ ਗਿਆ ਲਾਰਵਾ ਮੌਕੇ ‘ਤੇ ਹੀ ਨਸ਼ਟ ਕੀਤਾ। ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਆਈ.

Ad Position 21
No active advertisement
ਅਜੀਤ ਡੈਸਕ 26-09-2026
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੀ ਲੜੀ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਇਲਾਕਿਆਂ ਵਿਚ ਟੀਮਾਂ ਵਲੋਂ ਚੈਕਿੰਗ ਤੇਜ਼ ਕਰਦਿਆਂ ਪਾਇਆ ਗਿਆ ਲਾਰਵਾ ਮੌਕੇ ‘ਤੇ ਹੀ ਨਸ਼ਟ ਕੀਤਾ। ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਆਈ. ਏ. ਐਸ. ਅਧਿਕਾਰੀ ਓਇਸ਼ੀ ਮੰਡਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪਿੱਪਲਾਂਵਾਲਾ ਵਿਖੇ ਖੁਦ ਘਰਾਂ ਵਿਚ ਜਾ ਕੇ ਚੈਕਿੰਗ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਨੂੰ ਪੂਰੀ ਤਰ੍ਹਾਂ ਸਾਫ਼ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਵਿਚ ਕੂਲਰਾਂ, ਗਮਲਿਆਂ, ਖਾਲੀ ਟਰੇਆਂ, ਟਾਇਰਾਂ ਆਦਿ ਵੀ ਬਹੁਤ ਦਿਨ ਪਾਣੀ ਦਾ ਠਹਿਰਾਅ ਨਾ ਹੋਣ ਦਿੱਤਾ ਜਾਵੇ ਤਾਂ ਜੋ ਲਾਰਵਾ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਸਰਗਰਮੀਆਂ ਅਤੇ ਚੈਕਿੰਗ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜਨਗਣਨਾ ’ਚ ਓ. ਬੀ. ਸੀ. ਵਰਗ ਲਈ ਵੱਖਰੀ ਕੈਟਾਗਰੀ ਬਣਾਉਣ ਸੰਬੰਧੀ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
Ad Position 24