26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਨੇਕ ਬਾਈਟ ਤੋਂ ਬਚਾਅ ਅਤੇ ਤੁਰੰਤ ਇਲਾਜ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.

Ad Position 21
No active advertisement
ਅਜੀਤ ਡੈਸਕ 26-09-2026
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਐਮ. ਓ. ਟਾਂਡਾ ਡਾ. ਜਤਿੰਦਰ ਸਿੰਘ ਗਿੱਲ ਅਤੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਸਨੇਕ ਬਾਈਟ (ਸੱਪ ਦੇ ਡੰਗ) ਤੋਂ ਬਚਾਅ ਤੇ ਇਸ ਸੰਬੰਧੀ ਤੁਰੰਤ ਕੀਤੇ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੱਪ ਦੇ ਡੰਗ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਵਿਅਕਤੀ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਲਿਜਾਣਾ ਚਾਹੀਦਾ ਹੈ। ਡਾ. ਜਤਿੰਦਰ ਸਿੰਘ ਗਿੱਲ ਤੇ ਡਾ. ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੀਂਹ ਦੇ ਮੌਸਮ ਦੌਰਾਨ ਖੇਤਾਂ, ਝਾੜੀਆਂ ਤੇ ਹਨੇਰੇ ਸਥਾਨਾਂ ਵਿਚ ਜਾਂਦੇ ਸਮੇਂ ਖ਼ਾਸ ਸਾਵਧਾਨੀ ਵਰਤੀ ਜਾਵੇ। ਰਾਤ ਸਮੇਂ ਬਾਹਰ ਨਿਕਲਦੇ ਸਮੇਂ ਟਾਰਚ ਦੀ ਵਰਤੋਂ ਕੀਤੀ ਜਾਵੇ ਅਤੇ ਜੁੱਤੀਆਂ ਪਹਿਨਣ ਤੋਂ ਪਹਿਲਾਂ ਉਨ੍ਹਾਂ ਦੀ ਜਾਂਚ ਕਰ ਲਈ ਜਾਵੇ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗ ਦੀ ਸਥਿਤੀ ਵਿਚ ਪ੍ਰਭਾਵਿਤ ਅੰਗ ਨੂੰ ਘੱਟ ਤੋਂ ਘੱਟ ਹਿਲਾਇਆ ਜਾਵੇ ਅਤੇ ਮਰੀਜ਼ ਨੂੰ ਸ਼ਾਂਤ ਰੱਖਿਆ ਜਾਵੇ। ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਪਹੁੰਚਾਉਣਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਕਾਮਰੇਡ ਦਰਸ਼ਨ ਸਿੰਘ ਕੈਨੇਡੀਅਨ ਦੇ 40ਵੇਂ ਸ਼ਹੀਦੀ ਸਮਾਗਮ ਮੌਕੇ ਵਿਚਾਰ ਚਰਚਾ ਅਗਲੀ ਖ਼ਬਰ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਮੇਂ ਸਿਰ ਜਾਂਚ ਦੀ ਲੋੜ-ਡਾ. ਕਪਿਲ ਕੁਮਾਰ
Ad Position 24