25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਸਮੇਸ਼ ਗਰਲਜ਼ ਕਾਲਜ ਵਿਚ ਸਰਕਾਰੀ ਨੌਕਰੀਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਵਲੋਂ ਆਈ. ਕਿਊ.

Ad Position 21
No active advertisement
ਅਜੀਤ ਡੈਸਕ 26-09-2026
ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਵਲੋਂ ਆਈ. ਕਿਊ. ਏ. ਸੀ. ਦੀ ਅਗਵਾਈ ਹੇਠ ਆਈ. ਬੀ. ਟੀ. ਇੰਸਟੀਚਿਊਟ ਪ੍ਰਾ. ਲਿ. ਦੇ ਸਹਿਯੋਗ ਨਾਲ ਸਰਕਾਰੀ ਨੌਕਰੀਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਆਈ. ਬੀ. ਟੀ. ਇੰਸਟੀਚਿਊਟ ਪ੍ਰਾ. ਲਿ. ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਜਿਵੇਂ ਯੂ. ਪੀ. ਐੱਸ. ਸੀ, ਐੱਸ. ਐੱਸ. ਸੀ., ਬੈਂਕਿੰਗ ਤੇ ਰੇਲਵੇ ਆਦਿ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਇਨ੍ਹਾਂ ਪ੍ਰੀਖਿਆਵਾਂ ਲਈ ਯੋਗਤਾ ਮਾਪਦੰਡ, ਚੋਣ ਪ੍ਰਕਿਰਿਆ, ਤਿਆਰੀ ਦੀਆਂ ਰਣਨੀਤੀਆਂ, ਅਧਿਐਨ ਸਮਗਰੀ, ਆਨਲਾਈਨ ਅਰਜ਼ੀ ਪ੍ਰਕਿਰਿਆ ਅਤੇ ਮਹੱਤਵਪੂਰਨ ਮਿਤੀਆਂ ਬਾਰੇ ਵੀ ਵਿਦਿਆਰਥਣਾਂ ਨੂੰ ਜਾਣੂੰ ਕਰਵਾਇਆ। ਸੈਮੀਨਾਰ ਦੌਰਾਨ ਵਿਦਿਆਰਥਣਾਂ ਲਈ ਪ੍ਰਸ਼ਨੋਤਰੀ ਸੈਸ਼ਨ ਵੀ ਕਰਵਾਇਆ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਰਕਾਰੀ ਨੌਕਰੀਆਂ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਿਤ ਆਪਣੇ ਸਵਾਲ ਪੁੱਛੇ ਅਤੇ ਮੁੱਖ ਵਕਤਾ ਪਾਸੋਂ ਉਨ੍ਹਾਂ ਦੇ ਜਵਾਬ ਅਤੇ ਲੋੜੀਂਦਾ ਮਾਰਗ ਦਰਸ਼ਨ ਪ੍ਰਾਪਤ ਕੀਤਾ। ਪ੍ਰੋਗਰਾਮ ਦਾ ਆਯੋਜਨ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਦੇ ਮੈਂਬਰਾਂ ਡਾ. ਮਨਿੰਦਰ ਕੌਰ, ਪੂਨਮ ਸ਼ਰਮਾ, ਅਨੂ ਲਤਾ, ਮੋਨਿਕਾ ਅਤੇ ਸੁਪਿੰਦਰਜੀਤ ਕੌਰ ਵਲੋਂ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਪ੍ਰਦੀਪ ਸਿੰਘ ਤੇ ਆਈ. ਬੀ. ਟੀ. ਇੰਸਟੀਚਿਊਟ ਪ੍ਰਾ. ਲਿ. ਦਾ ਵਿਦਿਆਰਥਣਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਆਪਣੇ ਕਰੀਅਰ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੰਜੀਵ ਸ਼ਰਮਾ ਬਿੱਟੂ ਸਮਰਥਕਾਂ ਸਮੇਤ ਪੁਲਿਸ ਨੇ ਲਿਆ ਹਿਰਾਸਤ ’ਚ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਸ੍ਰੀ ਹਨੂੰਮਾਨ ਦੀ ਝੰਡੇ ਦੀ ਸ਼ੋਭਾ ਯਾਤਰਾ ਕੱਢੀ
Ad Position 24