25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਜਪਾ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਦਾ ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਸਵਾਗਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਚਾਰ ਨਸ਼ਾ ਮੁਕਤ ਯਾਤਰਾਵਾਂ ‘ਚੋਂ ਇਕ ਯਾਤਰਾ, ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ, ਛੇਵੇਂ ਦਿਨ ਹੁਸ਼ਿਆਰਪੁਰ ਪਹੁੰਚੀ। ਯਾਤਰਾ ਦੀ ਸ਼ੁਰੂਆਤ ਹੁਸ਼ਿਆਰਪੁਰ ਦੇ ਗਾਰਡਨ ਕੋਰਟ ਪੈਲੇਸ ਤੋਂ ਹੋਈ।

Ad Position 21
No active advertisement
ਅਜੀਤ ਡੈਸਕ 26-09-2026
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਚਾਰ ਨਸ਼ਾ ਮੁਕਤ ਯਾਤਰਾਵਾਂ ‘ਚੋਂ ਇਕ ਯਾਤਰਾ, ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ, ਛੇਵੇਂ ਦਿਨ ਹੁਸ਼ਿਆਰਪੁਰ ਪਹੁੰਚੀ। ਯਾਤਰਾ ਦੀ ਸ਼ੁਰੂਆਤ ਹੁਸ਼ਿਆਰਪੁਰ ਦੇ ਗਾਰਡਨ ਕੋਰਟ ਪੈਲੇਸ ਤੋਂ ਹੋਈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਹੇਠ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਇਲਾਕੇ ਦੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰਾਂ ਤੋਂ ਉਨ੍ਹਾਂ ਦੀ ਵਿਥਿਆ ਤੇ ਦੁੱਖ-ਦਰਦ ਸੁਣੇ ਗਏ। ਇਸ ਮੌਕੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਹੁਣ ਪੀੜਤਾਂ ਨੂੰ ਭਾਰਤੀ ਜਨਤਾ ਪਾਰਟੀ ਤੋਂ ਹੀ ਉਮੀਦ ਹੈ ਕਿ ਇਹ ਪਾਰਟੀ ਹੀ ਪੰਜਾਬ ‘ਚੋਂ ਨਸ਼ਾ ਖ਼ਤਮ ਕਰ ਸਕਦੀ ਹੈ। ਹੁਸ਼ਿਆਰਪੁਰ ‘ਚ ਯਾਤਰਾ ਆਪਣੇ ਪਹਿਲੇ ਪੜਾਅ ਤਹਿਤ ਸ਼ਹੀਦ ਭਗਤ ਸਿੰਘ ਚੌਕ ‘ਚ ਪਹੁੰਚੀ। ਇੱਥੇ ਯਾਤਰਾ ‘ਚ ਸ਼ਾਮਿਲ ਭਾਜਪਾ ਲੀਡਰਸ਼ਿਪ ਤੇ ਆਮ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੇ ਸਮਾਰਕ ‘ਤੇ ਸਫ਼ਾਈ ਅਭਿਆਨ ਚਲਾਇਆ, ਨਸ਼ਾ ਖ਼ਤਮ ਕਰਨ ਦਾ ਸੰਕਲਪ ਲਿਆ ਅਤੇ ਸ਼ਹੀਦ ਭਗਤ ਸਿੰਘ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਯਾਤਰਾ ਪਰਸ਼ੂਰਾਮ ਚੌਕ ਵਿਖੇ ਪਹੁੰਚੀ, ਜਿਥੇ ਇਲਾਕੇ ਦੇ ਲੋਕਾਂ ਨੇ ਯਾਤਰਾ ਦਾ ਸਵਾਗਤ ਕੀਤਾ। ਉਪਰੰਤ ਯਾਤਰਾ ਫ਼ੌਜੀ ਸ਼ਹੀਦਾਂ ਦੀ ਯਾਦ ‘ਚ ਬਣੇ ਸ਼ਹੀਦੀ ਸਮਾਰਕ ‘ਤੇ ਪਹੁੰਚੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਭਗਵਾਨ ਵਾਲਮੀਕਿ ਚੌਕ, ਸਬਜ਼ੀ ਮੰਡੀ ਵਿਖੇ ਰੈਲੀ ਦਾ ਆਯੋਜਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਪੰਜਾਬ ਦੇ ਕਿਸੇ ਵੀ ਹਿੱਸੇ ‘ ਚ ਚਲੇ ਜਾਓ, ਲੋਕਾਂ ‘ਚ ਪੰਜਾਬ ਸਰਕਾਰ ਪ੍ਰਤੀ ਬਹੁਤ ਗ਼ੁੱਸਾ ਹੈ। ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਦੀ ਰੱਖਿਆ ਕਰਨਾ ਹੈ, ਪਰ ਸਰਕਾਰ ਦੇ ਮੰਤਰੀ ਖ਼ੁਦ ਲੋਕਾਂ ਨੂੰ ਮਰਨ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮਾਫ਼ੀਆ ਨਾਲ ਮਿਲੀ ਹੋਈ ਹੈ। ਚੁੱਘ ਨੇ ਲੋਕਾਂ ਨੂੰ ਨਸ਼ਾ ਖ਼ਤਮ ਕਰਨ ਲਈ ਪੰਜ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਹਿਲਾ ਸੰਕਲਪ ਨਸ਼ਾ ਤਸਕਰਾਂ ਨੂੰ ਖ਼ਤਮ ਕਰਨਾ, ਦੂਜਾ ਪੰਜਾਬ ਵਿਚ ਨਸ਼ੇ ਦੀ ਸਪਲਾਈ ਚੇਨ ਨੂੰ ਖ਼ਤਮ ਕਰਨਾ, ਤੀਜਾ ਨਸ਼ੇ ਦੇ ਗਲਤ ਰਸਤੇ ‘ਤੇ ਪਏ ਬੱਚਿਆਂ ਦਾ ਪੁਨਰਵਾਸ ਕਰਨਾ, ਚੌਥਾ ਪੰਜਾਬ ਵਿਚ ਆ ਰਹੀ ਡਰੱਗ ਮਨੀ ਨੂੰ ਰੋਕਣਾ ਅਤੇ ਪੰਜਵਾਂ ਪੰਜਾਬ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨੂੰ ਨਾਲ ਲੈ ਕੇ ਨਸ਼ੇ ਨੂੰ ਖ਼ਤਮ ਕਰਨਾ ਹੈ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਭਗਵੰਤ ਮਾਨ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਭੈੜੇ ਹੋ ਚੁੱਕੇ ਹਨ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਵਾਅਦੇ ਤੇ ਝੂਠੇ ਲਾਅਰੇ ਲਗਾ ਕੇ ਸੱਤਾ ‘ਚ ਆਈ ਸੀ, ਪਰ ਸਰਕਾਰ ਅੱਜ ਵੀ ਲੋਕਾਂ ਨਾਲ ਝੂਠ ਬੋਲ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ, ਜ਼ਿਲ੍ਹਾ ਇੰਚਾਰਜ ਸੁਸ਼ੀਲ ਸ਼ਰਮਾ, ਪੰਜਾਬ ਭਾਜਪਾ ਦੇ ਸਕੱਤਰ ਰਾਕੇਸ਼ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ’ਤੇ ਚੜ੍ਹਿਆ ਟਿੱਪਰ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਸਰਕਾਰਾਂ ਦੇ ਦਾਅਵੇ ਤੇ ਵਾਅਦੇ ਖੋਖਲੇ, ‘ਰੰਗਲਾ ਪੰਜਾਬ’ ਹੁਣ ਬਣ ਰਿਹੈ ‘ਗੰਧਲਾ ਪੰਜਾਬ’
Ad Position 24