27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅੱਡਾ ਸਰਾਂ, 26 ਸਤੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ 70ਵੀਆਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 6 ਤਗਮੇ ਹਾਸਿਲ ਕੀਤੇ।

Ad Position 21
No active advertisement
ਅਜੀਤ ਡੈਸਕ 27-09-2026
ਅੱਡਾ ਸਰਾਂ, 26 ਸਤੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ 70ਵੀਆਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 6 ਤਗਮੇ ਹਾਸਿਲ ਕੀਤੇ। ਖਿਡਾਰੀ ਸਾਹਿਲ ਬੱਧਣ ਨੇ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 4*100 ਮੀਟਰ ਰਿਲੇਅ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। 4*100 ਮੀਟਰ ਰਿਲੇਅ ਵਿਚ ਗੁਰਸ਼ਨ ਸਿੰਘ, ਮੇਹਰਵਪ੍ਰੀਤ ਸਿੰਘ, ਨੀਰਜ ਕੁਮਾਰ ਤੇ ਬਲਰਾਜ ਸਿੰਘ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਿਲ ਕੀਤੇ। ਇਸ ਤੋਂ ਇਲਾਵਾ ਸਾਹਿਲ ਬੱਧਣ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਆਧਾਰ ‘ਤੇ ਉਸ ਦੀ ਰਾਜ ਪੱਧਰੀ ਅਥਲੈਟਿਕ ਪ੍ਰਤੀਯੋਗਤਾ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ, ਉਪ-ਪ੍ਰਧਾਨ ਸਰਦਾਰ ਬਲਬੀਰ ਸਿੰਘ ਟੈਗਰ, ਸਕੱਤਰ ਸੁਰਿੰਦਰਪਾਲ ਸਿੰਘ ਤੇ ਮੈਨੇਜਮੈਂਟ ਮੈਂਬਰ ਜੇ. ਐੱਸ. ਸੰਧੂ, ਸਰਦਾਰ ਮੋਹਨ ਰੂਪ ਰਾਏ ਤੇ ਰਾਜਵਿੰਦਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਪ੍ਰਿੰ. ਹਰਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਵੀ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਸਾਹਿਲ ਬੱਧਣ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜ: ਕੇਹਰ ਸਿੰਘ ਪੰਨੂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ 2027 ਦੀ ਜਿੱਤ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਚੱਲਣ ਕਾਂਗਰਸੀ ਵਰਕਰ-ਸੂਰਜ ਠਾਕੁਰ
Ad Position 24