27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਬੈਂਚਾਂ, ਸਕਰਾਲਾ ਤੇ ਨੰਗਲ ਕਾਨੂੰਗੋ ’ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਬੈਂਚਾਂ (ਦੇਹਰੀਵਾਲ), ਸਕਰਾਲਾ ਤੇ ਨੰਗਲ ਕਾਨੂੰਗੋ ਵਿਖੇ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਬੈਂਚਾਂ (ਦੇਹਰੀਵਾਲ), ਸਕਰਾਲਾ ਤੇ ਨੰਗਲ ਕਾਨੂੰਗੋ ਵਿਖੇ ਸਮਾਗਮ ਕਰਵਾਏ ਗਏ। ਸਮਾਗਮਾਂ ‘ ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਘਰਜੋਤ ਸਿੰਘ ਖ਼ਾਲਸਾ, ਢਾਡੀ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮਾਂ ‘ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੀ ਵੰਡੇ ਗਏ। ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਸੁਖਵਿੰਦਰ ਸਿੰਘ ਮੂਨਕ, ਬਾਬਾ ਚੰਦਰ ਸ਼ੇਖਰ, ਪਰਗਟ ਸਿੰਘ, ਗੁਰਦੇਵ ਸਿੰਘ, ਗੁਰਮੁੱਖ ਸਿੰਘ, ਤਜਿੰਦਰ ਸਿੰਘ, ਗ੍ਰੰਥੀ ਪ੍ਰਗਟ ਸਿੰਘ, ਬਲਵੀਰ ਸਿੰਘ, ਡਾ. ਅਮੋਲਕ ਸਿੰਘ, ਭਾਈ ਅਮਰਜੀਤ ਸਿੰਘ, ਸੁਰਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਫ਼ਕੀਰ ਸਿੰਘ, ਜਸਵੀਰ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ ਜੇ. ਈ. ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਖ਼ਾਲਸਾ ਕਾਲਜ ’ਚ ਸਨਮਾਨ ਅਗਲੀ ਖ਼ਬਰ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ 2 ਰੋਜ਼ਾ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸ਼ੁਰੂ
Ad Position 24