27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਐਂਟੀ-ਲਾਰਵਾ ਗਤੀਵਿਧੀਆਂ

ਹੁਸ਼ਿਆਰਪੁਰ, 26 ਸਤੰਬਰ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਤੇ ਹੋਰ ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਲਗਾਤਾਰ ਐਂਟੀ-ਲਾਰਵਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਤੇ ਹੋਰ ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਲਗਾਤਾਰ ਐਂਟੀ-ਲਾਰਵਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਕਸਬਾ ਹਰਿਆਣਾ ਦੇ ਸ਼ਹਿਰੀ ਇਲਾਕੇ ਵਿਚ ਐਂਟੀ-ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ। ਟੀਮ ਵਲੋਂ ਵੱਖ-ਵੱਖ ਘਰਾਂ ਤੇ ਸੰਭਾਵਿਤ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਘਰਾਂ ਵਿਚ ਪਏ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਟਾਇਰਾਂ, ਖਾਲੀ ਬਰਤਨਾਂ ਤੇ ਹੋਰ ਪਾਣੀ ਇਕੱਠਾ ਹੋਣ ਵਾਲੇ ਸਥਾਨਾਂ ਦੀ ਜਾਂਚ ਕੀਤੀ ਗਈ, ਜਿਥੇ ਵੀ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਉਥੇ ਮੌਕੇ ’ਤੇ ਹੀ ਲਾਰਵਾ ਨਸ਼ਟ ਕਰਵਾਇਆ ਗਿਆ। ਡਾ. ਰਣਜੀਤ ਸਿੰਘ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਤੇ ਆਲੇ-ਦੁਆਲੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਹਰ ਸ਼ੁੱਕਰਵਾਰ ‘ਡਰਾਈ ਡੇ’ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ, ਦੁਕਾਨਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇ ਅਤੇ ਲਾਰਵੇ ਦੇ ਸੰਭਾਵਿਤ ਸਰੋਤਾਂ ਨੂੰ ਤੁਰੰਤ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿਚ ਦਰਦ ਜਾਂ ਬਹੁਤ ਜ਼ਿਆਦਾ ਕਮਜ਼ੋਰੀ ਹੋਣ ’ਤੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਦੂ ਬਾਲਾ ਅਗਲੀ ਖ਼ਬਰ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਖ਼ਾਲਸਾ ਕਾਲਜ ’ਚ ਸਨਮਾਨ
Ad Position 24