ਹੋਮ ਫ਼ਾਰ ਹੋਮਲੈੱਸ ਚੈਰੀਟੇਬਲ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਜ਼ਰੂਰੀ ਸਾਮਾਨ ਭੇਟ
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਹੋਮ ਫ਼ਾਰ ਹੋਮਲੈਸ ਚੈਰੀਟੇਬਲ ਸੁਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਰੋਜ਼ਾਨਾ ਵਰਤੋਂ ਦਾ ਸਾਮਾਨ ਭੇਟ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸੁਸਾਇਟੀ ਵਲੋਂ ਐਨ.
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਹੋਮ ਫ਼ਾਰ ਹੋਮਲੈਸ ਚੈਰੀਟੇਬਲ ਸੁਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਰੋਜ਼ਾਨਾ ਵਰਤੋਂ ਦਾ ਸਾਮਾਨ ਭੇਟ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸੁਸਾਇਟੀ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਅਨੇਕਾਂ ਸਮਾਜ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਸਕੂਲਾਂ ’ਚ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ, ਬੂਟ, ਸਕੂਲ ਬੈਗ ਤੇ ਹੋਰ ਜ਼ਰੂਰਤ ਦਾ ਸਾਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਸਾਇਟੀ ਵਲੋਂ ਹੁਣ ਤੱਕ 300 ਤੋਂ ਵੱਧ ਪਰਿਵਾਰਾਂ ਨੂੰ ਮਕਾਨ ਬਣਾ ਕੇ ਵੀ ਦਿੱਤੇ ਜਾ ਚੁੱਕੇ ਹਨ ਅਤੇ ਸੁਸਾਇਟੀ ਦਾ ਟੀਚਾ ਹੈ ਕਿ 1000 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਕੰਮ ’ਚ ਪ੍ਰਵਾਸੀ ਭਾਰਤੀ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਹਿਯੋਗ ਕਰ ਰਹੀਆਂ ਹਨ। ਇਸ ਮੌਕੇ ਸਕੂਲ ਦੇ ਪ੍ਰਿੰ. ਰਣਜੀਤ ਸਿੰਘ ਨੇ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਇਸ ਮਦਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਅਨੂੰ ਬਾਲਾ, ਕਸ਼ਮੀਰ ਕੌਰ, ਰਾਮ ਕਲੀ, ਅਜਵਿੰਦਰ ਕੌਰ, ਸਮਾਂ ਕੁਮਾਰੀ, ਅੰਜਨਾ ਪਠਾਣੀਆਂ, ਸੰਦੀਪ ਵਾਲੀਆ, ਯਸ਼ਪਾਲ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਰੇਨੂੰ ਕੰਵਰ, ਸ਼ਿਆਮ ਕੁਮਾਰੀ ਤੇ ਸਮੂਹ ਸਟਾਫ਼ ਵੀ ਹਾਜ਼ਰ ਸੀ।