26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਨੇ ਲੰਗਰ ਲਗਾਇਆ

ਦਸੂਹਾ, 26 ਸਤੰਬਰ (ਭੁੱਲਰ)-ਦਸਮੇਸ਼ ਸੇਵਾ ਦਲ ਵਿਸ਼ਨੂਹਾ ਮੁਕੇਰੀਆਂ ਨੇ ਲੰਗਰ ਲਗਾਇਆ। ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਸੇਵਾ ਦਲ ਵਲੋਂ ਗੁਰਦੁਆਰਾ ਬਾਬਾ ਬਟਾਲਾ ਸਾਹਿਬ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਬਾਹਠ ਸਾਹਿਬ ਪਠਾਨਕੋਟ ਤੋਂ ਇਲਾਵਾ ਹੋਰ ਵੀ ਅਨੇਕਾਂ ਥਾਵਾਂ ’ਤੇ ਗੁਰੂ ਕੇ ਲੰਗਰਾਂ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 27-09-2026
ਦਸੂਹਾ, 26 ਸਤੰਬਰ (ਭੁੱਲਰ)-ਦਸਮੇਸ਼ ਸੇਵਾ ਦਲ ਵਿਸ਼ਨੂਹਾ ਮੁਕੇਰੀਆਂ ਨੇ ਲੰਗਰ ਲਗਾਇਆ। ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਸੇਵਾ ਦਲ ਵਲੋਂ ਗੁਰਦੁਆਰਾ ਬਾਬਾ ਬਟਾਲਾ ਸਾਹਿਬ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਬਾਹਠ ਸਾਹਿਬ ਪਠਾਨਕੋਟ ਤੋਂ ਇਲਾਵਾ ਹੋਰ ਵੀ ਅਨੇਕਾਂ ਥਾਵਾਂ ’ਤੇ ਗੁਰੂ ਕੇ ਲੰਗਰਾਂ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸਾਹਿਬ ਵਿਖੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਲੰਗਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੇਵਾ ਦਲ ਵਲੋਂ ਅਨੇਕਾਂ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਤੋਂ ਇਲਾਵਾ ਹੋਰ ਵੀ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸੇਵਾ ਦਲ ਵਲੋਂ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਹੋਰ ਵੀ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਵਿਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਗਿਆਨੀ ਹਰਭਜਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ
Ad Position 24