26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਡਾਕਖਾਨਾ ਦੌਰਾ

ਦਸੂਹਾ, 26 ਸਤੰਬਰ (ਭੁੱਲਰ)-ਸਮਾਜਿਕ ਕਾਰਜਾਂ ਵਿਚ ਭਾਗੀਦਾਰੀ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਪ੍ਰਿੰਸੀਪਲ ਰਸ਼ਮੀ ਮੈਂਗੀ ਦੇ ਦਿਸ਼ਾ-ਨਿਰਦੇਸ਼ ਹੇਠ ਐਸ. ਵੀ.

Ad Position 21
No active advertisement
ਅਜੀਤ ਡੈਸਕ 27-09-2026
ਦਸੂਹਾ, 26 ਸਤੰਬਰ (ਭੁੱਲਰ)-ਸਮਾਜਿਕ ਕਾਰਜਾਂ ਵਿਚ ਭਾਗੀਦਾਰੀ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਪ੍ਰਿੰਸੀਪਲ ਰਸ਼ਮੀ ਮੈਂਗੀ ਦੇ ਦਿਸ਼ਾ-ਨਿਰਦੇਸ਼ ਹੇਠ ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੀ ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਿਅਕ ਦੌਰੇ ਦੇ ਤਹਿਤ ਡਾਕਖਾਨੇ ਦਾ ਦੌਰਾ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਡਾਕਖਾਨੇ ਦੀ ਕਾਰਜ-ਪ੍ਰਣਾਲੀ ਅਤੇ ਵੱਖ-ਵੱਖ ਡਾਕ ਸੇਵਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਡਾਕਖਾਨੇ ਪਹੁੰਚਣ ’ਤੇ ਵਿਦਿਆਰਥੀਆਂ ਦਾ ਡਾਕਖਾਨੇ ਦੇ ਕਰਮਚਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ। ਕਰਮਚਾਰੀਆਂ ਨੇ ਬੱਚਿਆਂ ਨੂੰ ਵੱਖ-ਵੱਖ ਕਾਊਂਟਰਾਂ, ਉਨ੍ਹਾਂ ਦੇ ਕੰਮ ਅਤੇ ਡਾਕ ਸੇਵਾਵਾਂ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਡਾਕ ਟਿਕਟ, ਪੱਤਰ ਲਿਖਣ ਤੇ ਪੱਤਰ ਭੇਜਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੂੰ ਡਾਕੀਏ ਦੀ ਭੂਮਿਕਾ, ਵੱਖ-ਵੱਖ ਡਾਕ ਯੋਜਨਾਵਾਂ ਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਪੱਤਰ ਪੇਟੀ ਰਾਹੀਂ ਪੱਤਰ ਭੇਜਣ ਤੇ ਪੱਤਰਾਂ ਦੀ ਅਗਲੀ ਪ੍ਰਕਿਰਿਆ ਬਾਰੇ ਵੀ ਜਾਣਿਆ। ਵਿਦਿਆਰਥੀਆਂ ਨੇ ਪੂਰੇ ਦੌਰੇ ਦੌਰਾਨ ਉਤਸ਼ਾਹ ਤੇ ਉਤਸੁਕਤਾ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਪ੍ਰਸ਼ਨ ਵੀ ਪੁੱਛੇ। ਇਸ ਵਿਦਿਅਕ ਦੌਰੇ ਨੇ ਉਨ੍ਹਾਂ ਨੂੰ ਕਲਾਸ ਵਿਚ ਸਿੱਖੇ ਗਿਆਨ ਨੂੰ ਅਸਲ ਜੀਵਨ ਨਾਲ ਜੋੜਨ ਦਾ ਮੌਕਾ ਪ੍ਰਦਾਨ ਕੀਤਾ। ਸਕੂਲ ਪਰਿਵਾਰ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਲਈ ਡਾਕਖਾਨੇ ਦੇ ਸਮੂਹ ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਹ ਵਿਦਿਅਕ ਦੌਰਾ ਵਿਦਿਆਰਥੀਆਂ ਲਈ ਗਿਆਨਵਰਧਕ, ਰੁਚਿਕਰ ਅਤੇ ਯਾਦਗਾਰ ਅਨੁਭਵ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਠੱਕਰਵਾਲ ਦੇ ਸਮਾਰਟ ਸਕੂਲ ’ਚ ਮੀਟਿੰਗ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਵਿਚ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24